ਕੁੱਟਮਾਰ ਦੇ ਦੋਸ਼ ’ਚ 20 ਜਣਿਆਂ ਖ਼ਿਲਾਫ਼ ਕੇਸ
ਕੁੱਟਮਾਰ ਦੇ ਦੋਸ਼ ਵਿਚ 20 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Publish Date: Sun, 22 Feb 2026 04:54 PM (IST)
Updated Date: Mon, 23 Feb 2026 04:04 AM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਕੁੱਟਮਾਰ ਦੇ ਦੋਸ਼ ਵਿਚ 20 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪਹਿਲੇ ਮਾਮਲੇ ਵਿਚ ਮੋਮਜ਼ ਖਾਣ ਦੇ ਬਹਾਨੇ ਝਗੜਾ ਕਰਕੇ ਕੁੱਟਮਾਰ ਕਰਨ ਵਾਲੇ ਕਰੀਬ 15 ਵਿਅਕਤੀਆਂ ਖ਼ਿਲਾਫ਼ ਥਾਣਾ ਕੈਂਟ ਵਿਚ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਬਿੱਟੂ ਕੁਮਾਰ ਵਾਸੀ ਗੁਰੂ ਨਾਨਕਪੁਰਾ ਮੁਹੱਲਾ ਨੇ ਦੱਸਿਆ ਕਿ ਉਹ ਮਹੇਸ਼ਵਰੀ ਚੌਕ 100 ਫੁਟੀ ਰੋਡ ਵਿਚ ਫਾਸਟ ਫੂਡ ਦੀ ਰੇਹੜੀ ਲਾਉਦਾ ਹੈ। ਬੀਤੇ ਦਿਨੀਂ ਕੁਝ ਅਣਪਛਾਤੇ ਵਿਅਕਤੀ ਉਸ ਕੋਲ ਮੋਮਜ਼ ਖਾਣ ਲਈ ਆਏ। ਇਸ ਦੌਰਾਨ ਉਕਤ ਵਿਅਕਤੀ ਗਾਲੀ ਗਲੋਚ ਕਰ ਲੱਗੇ। ਬਿੱਟੂ ਕੁਮਾਰ ਨੇ ਗਾਲੀ ਗਲੋਚ ਨਾ ਕਰਨ ਲਈ ਕਿਹਾ। ਇਸ ਤੋਂ ਉਕਤ ਵਿਅਕਤੀ ਉਥੋ ਚਲੇ ਗਏ। ਇਸ ਤੋਂ ਬਾਅਦ ਉਕਤ ਵਿਅਕਤੀ 15 ਵਿਅਕਤੀਆਂ ਨਾਲ ਉਸ ਦੀ ਰੇਹੜੀ ਤੇ ਆਏ ਤੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਮੌਕੇ ’ਤੇ ਫਰਾਰ ਹੋ ਗਏ। ਪੁਲਿਸ ਨੇ ਕੇਸ ਦਰਜ ਕਰਕੇ ਆਲੇ ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇ ਆਧਾਰ ’ਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਬਠਿੰਡਾ ਪੁਲਿਸ ਨੂੰ ਦਰਜ ਕਰਵਾਏ ਬਿਆਲਾਂ ਵਿਚ ਅਮਨਦੀਪ ਸਿੰਘ ਵਾਸੀ ਮਾਨ ਸਿੰਘ ਵਾਲਾ ਨੇ ਦੱਸਿਆ ਕਿ ਪਿੰਡ ਨਰੂਆਣਾ ਵਿਚ ਖੀਰੀ, ਗਿਆਨੀ ਸਿੰਘ, ਲੱਭਾ ਸਿੰਘ ਵਾਸੀ ਨਰੂਆਣਾ ਨੇ ਬਿਨਾਂ ਕਿਸੇ ਗੱਲ ਤੋਂ ਉਸ ਨਾਲ ਝਗੜਾ ਕਰਦੇ ਹੋਏ ਉਸ ਦੀ ਕੁੱਟਮਾਰ ਕੀਤੀ ਤੇ ਮੌਕੇ ’ਤੇ ਫਰਾਰ ਹੋ ਗਏ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਪ੍ਰੰਤੂ ਅਜੇ ਤਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ। ਇਕ ਹੋਰ ਮਾਮਲੇ ਵਿਚ ਥਾਣਾ ਕੋਤਵਾਲੀ ਪੁਲਿਸ ਨੇ ਸਿਰਕੀ ਬਜ਼ਾਰ ਵਿਚ ਇਕ ਵਿਅਕਤੀ ਦੀ ਕੱਟਮਾਰ ਕਰਨ ਦੇ ਦੋਸ਼ ਵਿਚ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਅਨਵਰ ਖਾਨ ਵਾਸੀ ਸੰਗੂਆਣਾ ਬਸਤੀ ਬਠਿੰਡਾ ਨੇ ਦੱਸਿਆ ਬੀਤੇ ਦਿਨੀਂ ਕਿਸੇ ਗੱਲ ਨੂੰ ਲੈ ਕੇ ਜਸ਼ਨ, ਨੋਨੂੰ ਵਾਸੀ ਨਵੀ ਬਸਤੀ ਬਠਿੰਡਾ ਦਾ ਉਸ ਦੇ ਲੜਕੇ ਅਹਸ਼ਾਨ ਖਾਨ ਨਾਲ ਝਗੜਾ ਹੋ ਗਿਆ। ਇਸ ਰੰਜਿਸ਼ ਵਿਚ ਉਕਤ ਵਿਅਕਤੀਆਂ ਨੇ ਦੋ ਅਣਪਛਾਤੇ ਵਿਅਕਤੀਆਂ ਨਾਲ ਮਿਲ ਕੇ ਉਸ ਦੀ ਲੜਕੇ ਦੀ ਕੁੱਟਮਾਰ ਕੀਤੀ ਤੇ ਮੌਕੇ ’ਤੇ ਫਰਾਰ ਹੋ ਗਏ। ਪੁਲਿਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।