ਨੈਚੁਰਲ ਬਾਡੀ ਬਿਲਡਿੰਗ ਮੁਕਾਬਲੇ ‘ਚ ਪਹਿਲਾ ਸਥਾਨ ਪ੍ਰਾਪਤ ਕੀਤਾ
ਨੈਚੁਰਲ ਬਾਡੀ ਬਿਲਡਿੰਗ ਮੁਕਾਬਲੇ ‘ਚ ਪਹਿਲਾ ਸਥਾਨ ਪ੍ਰਾਪਤ ਕੀਤਾ
Publish Date: Sun, 22 Feb 2026 05:44 PM (IST)
Updated Date: Mon, 23 Feb 2026 04:10 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਫੱਤਾ : ਇੰਡੀਅਨ ਬਾਡੀ ਬਿਲਡਿੰਗ ਫੈਡਰੇਸ਼ਨ (ਮੁੰਬਈ) ਵੱਲੋ ਪਿੰਡ ਪੱਕਾ ਬਾਗ ਜ਼ਿਲ੍ਹਾ ਬਰਨਾਲਾ ਵਿਖੇ ਸਥਿਤ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਚ ਕਰਵਾਏ ਗਏ ਦੂਜੇ ਬਾਡੀ ਬਿਲਡਿੰਗ ਮੁਕਾਬਲੇ ਦੌਰਾਨ ਪਿੰਡ ਕੋਟਸ਼ਮੀਰ ਦੇ ਹੋਣਹਾਰ ਖਿਡਾਰੀ ਗੁਰਸੇਵਕ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 60 ਕਿੱਲੋ ਵਜ਼ਨ ਵਰਗ ਦੀ ਨੈਚੂਰਲ ਕੈਟਾਗਰੀ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਪ੍ਰਾਪਤ ਕਰਕੇ ਆਪਣਾ ਅਤੇ ਪਿੰਡ ਦਾ ਨਾਂ ਰੌਸ਼ਨ ਕੀਤਾ। ਇਹ ਮੁਕਾਬਲਾ ਮਹਾਦੇਵ ਹੈਲਥ ਕਲੱਬ ਵੱਲੋਂ ਕਰਵਾਇਆ ਗਿਆ, ਜਿਸ ਵਿਚ ਇਲਾਕੇ ਦੇ ਕਈ ਉਭਰਦੇ ਖਿਡਾਰੀਆਂ ਨੇ ਹਿੱਸਾ ਲਿਆ। ਕੜੇ ਮੁਕਾਬਲੇ ਦੇ ਬਾਵਜੂਦ ਗੁਰਸੇਵਕ ਸਿੰਘ ਨੇ ਆਪਣੀ ਤੰਦਰੁਸਤੀ, ਮਿਹਨਤ ਤੇ ਅਨੁਸ਼ਾਸਨ ਦਾ ਪ੍ਰਦਰਸ਼ਨ ਕਰਦਿਆਂ ਸਭ ਤੋਂ ਵੱਧ ਅੰਕ ਪ੍ਰਾਪਤ ਕੀਤੇ। ਇਸ ਮੌਕੇ ਪਿੰਡ ਵਾਪਸੀ ਉੱਤੇ ਟ੍ਰੇਨਰ ਰਮਨ ਸਿੱਧੂ, ਦਸਮੇਸ਼ ਕਲੱਬ ਦੇ ਪ੍ਰਧਾਨ ਪਰਮਜੀਤ ਪੰਮਾ, ਰਾਜਵਿੰਦਰ ਸਿੰਘ, ਗੁਰਜੀਤ ਨਾਨੀ ਕਾਮਰੇਡ, ਅਜੈਬ ਰਤੜਾ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਗੁਰਸੇਵਕ ਸਿੰਘ ਦੀ ਇਹ ਪ੍ਰਾਪਤੀ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਹੈ ।