ਮਾਂ ਬੋਲੀ ਦਿਵਸ ’ਤੇ ਜੇਤੂ ਵਿਦਿਆਰਥੀ ਸਨਮਾਨਿਤ
ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਵਿਖੇ ਮਨਾਇਆ ਪੰਜਾਬੀ ਮਾਂ ਬੋਲੀ ਦਿਵਸ
Publish Date: Sun, 22 Feb 2026 07:41 PM (IST)
Updated Date: Mon, 23 Feb 2026 04:13 AM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ
ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਭਾਗੀਵਾਂਦਰ ਵਿਖੇ ਮਾਂ ਬੋਲੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਮਾਂ ਬੋਲੀ ਪੰਜਾਬੀ ਨਾਲ ਪਿਆਰ ਕਰਨ ਅਤੇ ਇਸ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਸੀ।ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਵਿਚ ਸਕੂਲ ਕੋਆਰਡੀਨੇਟਰ ਬੇਅੰਤ ਕੌਰ ਅਤੇ ਕਿਰਨਦੀਪ ਕੌਰ (ਪੰਜਾਬੀ ਅਧਿਆਪਕਾ)ਦੁਆਰਾ ਭਾਸ਼ਣ ਦਿੱਤਾ ਗਿਆ ਅਤੇ ਕੁਇੱਜ ਮੁਕਾਬਲੇ ਕਰਵਾਏ ਗਏ ।ਵਿਦਿਆਰਥੀਆਂ ਨੇ ਬਹੁਤ ਹੀ ਧਿਆਨ ਨਾਲ ਪ੍ਰਸ਼ਨਾਂ ਦੇ ਉੱਤਰ ਦਿੱਤੇ ਅਤੇ ਦਿਲਚਸਪੀ ਨਾਲ ਅਧਿਆਪਕਾਂ ਦਾ ਭਾਸ਼ਣ ਸੁਣਿਆ।ਸਕੂਲ ਕੋਆਰਡੀਨੇਟਰ ਬੇਅੰਤ ਕੌਰ ਨੇ ਕਿਹਾ ਕਿ ਜੇ ਬੋਲੀ ਨਾ ਰਹੀ ਤਾਂ ਕਵਿਤਾਵਾਂ ਵੀ ਗੁੰਮ ਜਾਣੀਆਂ, ਮਾਵਾਂ ਦੀਆਂ ਦਿੱਤੀਆਂ ਦੁਆਵਾਂ ਗੁੰਮ ਜਾਣੀਆਂ ,ਦਿੱਤੀਆਂ ਸ਼ਹਾਦਤਾਂ ਨਾ ਮਿੱਟੀ ’ਚ ਮਿਲਾ ਦਿਓ, ਦੇਖਿਓ ਪੰਜਾਬੀਓ ਪੰਜਾਬੀ ਨਾ ਭੁਲਾ ਦਿਓ।ਉਨ੍ਹਾਂ ਅਪੀਲ ਕੀਤੀ ਕਿ ਪੰਜਾਬੀ ਨੂੰ ਕਦੇ ਨਾ ਭੁਲਾਇਆ ਜਾਵੇ—ਪੰਜਾਬੀ ਨੂੰ ਸਦਾ ਯਾਦ ਰੱਖੋ ਅਤੇ ਇਸਦੀ ਸੰਭਾਲ ਕਰੋ। ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ । ਸਕੂਲ ਚੇਅਰਮੈਨ ਵਿਨੋਦ ਖੁਰਾਣਾ ਅਤੇ ਸਕੂਲ ਪ੍ਰਧਾਨ ਲਗਨ ਖੁਰਾਣਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮਾਂ ਬੋਲੀ ਸਾਡੀ ਪਹਿਚਾਣ ਅਤੇ ਸੱਭਿਆਚਾਰ ਦੀ ਜੜ੍ਹ ਹੈ। ਪੰਜਾਬੀ ਭਾਸ਼ਾ ਸਾਡੀ ਵਿਰਾਸਤ ਹੈ ਅਤੇ ਇਸ ਦੀ ਸੰਭਾਲ ਕਰਨਾ ਸਾਡੀ ਜ਼ਿੰਮੇਵਾਰੀ ਹੈ। ਇਸ ਮੌਕੇ ਜੂਨੀਅਰ ਕੋਆਰਡੀਨੇਟਰ ਕਿਰਨਦੀਪ ਕੌਰ ਅਤੇ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨਾਲ ਪੰਜਾਬੀ ਸਾਹਿਤ ਦੇ ਮਹਾਨ ਲੇਖਕਾਂ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਇਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਤਕ ਪਹੁੰਚਾਉਣ ਦਾ ਸੰਕਲਪ ਲੈਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ।