ਮਾਂ-ਬੋਲੀ ਨੂੰ ਬਚਾਉਣ ਖ਼ਲੋਕਾਂ ਗਰੂਕ ਕਰਨ ਦਾ ਸੱਦਾ ਦਿੱਤਾ
ਪੰਜਾਬੀ ਸਾਹਿਤ ਸਭਾ ਵੱਲੋਂ ਕੌਮਾਂਤਰੀ ਮਾਂ-ਬੋਲੀ ਦਿਹਾੜਾ ਮਨਾਇਆ
Publish Date: Mon, 23 Feb 2026 04:54 PM (IST)
Updated Date: Tue, 24 Feb 2026 04:04 AM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ
ਬੀਤੇ ਦਿਨੀਂ ਮਾਲਵਾ ਪੰਜਾਬੀ ਸਾਹਿਤ ਸਭਾ ਵੱਲੋਂ ਕੌਮਾਂਤਰੀ ਮਾਂ-ਬੋਲੀ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ।ਜਾਣਕਾਰੀ ਸੇਵਾ ਮੁਕਤ ਮੁੱਖਅਧਿਆਪਕ ਹਰਿੰਦਰ ਸਿੰਘ ਭੁੱਲਰ, ਲੈਕਚਰਾਰ ਦਹੂਦ ਸਿੰਘ ਤੇ ਗਗਨ ਫੂਲ ਨੇ ਦੱਸਿਆ ਕਿ ਇਹ ਸਮਾਗਮ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਅਗਵਾਈ ਹੇਠ ਕਰਵਾਇਆ ਗਿਆ। ਸਭਾ ਦੇ ਪ੍ਰਤੀਨਿਧੀਆਂ ਵੱਲੋਂ ਪੰਜਾਬੀ ਭਾਸ਼ਾ ਦੇ ਹੱਕ ਵਿਚ ਮੰਗਾਂ ਸਬੰਧੀ ਮੰਗ-ਪੱਤਰ ਡਿਪਟੀ ਕਮਿਸ਼ਨਰ ਬਠਿੰਡਾ, ਸਬ-ਡਿਵੀਜ਼ਨਲ ਮੈਜਿਸਟ੍ਰੇਟ ਫੂਲ, ਹਲਕਾ ਮੌੜ ਦੇ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਅਤੇ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੂੰ ਸੌਂਪੇ ਗਏ। ਉਪਰੰਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਪੁਰਾ ਦੇ ਖੇਡ ਮੈਦਾਨ ਵਿਚ ਵਿਦਿਆਰਥੀਆਂ ਤੇ ਆਮ ਲੋਕਾਂ ਦਾ ਭਰਵਾਂ ਇਕੱਠ ਹੋਇਆ।
ਇਸ ਮੌਕੇ ਦਰਸ਼ਨ ਸਿੰਘ ਪ੍ਰੀਤੀਮਾਨ ਨੇ ਪੰਜਾਬੀ ਮਾਂ-ਬੋਲੀ ਨੂੰ ਬਚਾਉਣ ਲਈ ਲੋਕਾਂ, ਪ੍ਰਸ਼ਾਸਨ ਅਤੇ ਸਰਕਾਰਾਂ ਨੂੰ ਜਾਗਰੂਕ ਕਰਨ ਦਾ ਸੱਦਾ ਦਿੱਤਾ ਅਤੇ ਮੰਗ-ਪੱਤਰ ਦੀਆਂ ਮੁੱਖ ਮੰਗਾਂ ਪੜ੍ਹ ਕੇ ਸੁਣਾਈਆਂ। ਗਰਾਊਂਡ ਤੋਂ ਸ਼ੁਰੂ ਹੋਇਆ ਜਾਗਰੂਕਤਾ ਮਾਰਚ ਪਿੰਡ ਰਾਮਪੁਰਾ ਦੀਆਂ ਗਲੀਆਂ ਵਿੱਚੋਂ ਗੁਜ਼ਰਿਆ। ਵੱਖ-ਵੱਖ ਪੜਾਵਾਂ ’ਤੇ ਹੈਡਮਾਸਟਰ ਹਰਿੰਦਰ ਸਿੰਘ ਭੁੱਲਰ, ਹੈਡਮਾਸਟਰ ਸੁਖਵਿੰਦਰ ਸਿੰਘ ਬਾਠ ਅਤੇ ਨਿਰਮਲ ਸਿੰਘ ਵਿਗਿਆਨੀ ਨੇ ਆਪਣੇ ਵਿਚਾਰ ਪ੍ਰਗਟ ਕੀਤੇ। ਸਕੂਲ ਦੀ ਪੰਜਾਬੀ ਅਧਿਆਪਕਾ ਗੁਰਮੀਤ ਕੌਰ ਅਤੇ ਵਿਦਿਆਰਥਣ ਸਰਬਦੀਪ ਕੌਰ ਨੇ ਵੀ ਮਾਂ-ਬੋਲੀ ਦੀ ਮਹੱਤਤਾ ਉਜਾਗਰ ਕੀਤੀ। ਵਿਦਿਆਰਥੀ ਜਸ਼ਨਦੀਪ ਸਿੰਘ ਅਤੇ ਸੁਖਮਨਵੀਰ ਸਿੰਘ ਸਿੱਧੂ ਨੇ ਪੰਜਾਬੀ ਪ੍ਰੇਮ ਭਰੇ ਗੀਤ ਪੇਸ਼ ਕਰਕੇ ਮਾਹੌਲ ਰੰਗੀਨ ਬਣਾ ਦਿੱਤਾ।
ੇੇੇੇਵਿਦਿਆਰਥੀਆਂ ਦੇ ਹੱਥਾਂ ਵਿਚ ਪੰਜਾਬੀ ਨਾਲ ਸਬੰਧਤ ਨਾਹਰਿਆਂ ਵਾਲੀਆਂ ਤਖ਼ਤੀਆਂ ਸਨ ਅਤੇ “ਮਾਂ-ਬੋਲੀ ਪੰਜਾਬੀ ਜਿੰਦਾਬਾਦ” ਦੇ ਨਾਅਰੇ ਗੂੰਜਦੇ ਰਹੇ। ਪ੍ਰੋਗਰਾਮ ਦੌਰਾਨ ਪ੍ਰਿੰਸੀਪਲ ਜਸਬੀਰ ਸਿੰਘ ਅਤੇ ਪਿੰਡ ਦੇ ਸਰਪੰਚ ਰਾਜਵਿੰਦਰ ਸਿੰਘ ਸਿੱਧੂ ਨੇ ਵੀ ਮਾਂ-ਬੋਲੀ ਪ੍ਰਤੀ ਆਪਣੇ ਸੰਵੇਦਨਸ਼ੀਲ ਵਿਚਾਰ ਸਾਂਝੇ ਕੀਤੇ। ਬੀਬੀ ਹਰਜੀਤ ਕੌਰ ਅਕਾਲੀ ਸਿੱਧੂ ਅਤੇ ਸਨੇਹਵੀਰ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ। ਸਮਾਗਮ ਯਾਦਗਾਰੀ ਢੰਗ ਨਾਲ ਸੰਪੰਨ ਹੋਇਆ।ਇਸ ਮੌਕੇ ਦਰਸ਼ਨ ਸਿੰਘ ਭੁੱਲਰ, ਹਰਬੰਸ ਸਿੰਘ ਖੁਰਮੀ, ਗਮਦੂਰ ਸਿੰਘ ਜੱਸੀ, ਡਾ. ਨਰੰਜਨ ਸਿੰਘ ਚੌਹਾਨ, ਜਗਸੀਰ ਸਿੰਘ ਸੀਰਾ, ਦਰਸ਼ਨ ਸਿੰਘ ਖਾਲਸਾ (ਮੰਡੀ ਕਲਾਂ), ਤੋਤੀ ਸਿੰਘ ਅਤੇ ਪ੍ਰੀਤਮ ਸਿੰਘ ਆਰਟਿਸਟ ਸਮੇਤ ਕਈ ਸ਼ਖ਼ਸੀਅਤਾਂ ਹਾਜ਼ਰ ਸਨ।