‘ਪੀਐੱਸਬੀ ਆਓ ਖੇਡੀਂਏ’ ਕਰਵਾਇਆ ਖੇਡ ਮੁਕਾਬਲਾ
ਪੰਜਾਬ ਐਂਡ ਸਿੰਧ ਬੈਂਕ ਵੱਲੋਂ ‘ਪੀਐਸਬੀ ਆਓ ਖੇਡੀਂਏ’ ਖੇਡ ਮੁਕਾਬਲਾ ਕਰਵਾਇਆ
Publish Date: Mon, 23 Feb 2026 05:07 PM (IST)
Updated Date: Tue, 24 Feb 2026 04:04 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਐਂਡ ਸਿੰਧ ਬੈਂਕ ਵੱਲੋਂ ‘ਪੀਐਸਬੀ ਆਓ ਖੇਡੀਂਏ’ ਖੇਡ ਮੁਕਾਬਲੇ ਕਰਵਾਏ ਗਏ। ਇਸ ਪ੍ਰੋਗਰਾਮ ਵਿਚ ਬੱਚਿਆਂ ਅਤੇ ਨੌਜਵਾਨਾਂ ਦੇ ਨਾਲ-ਨਾਲ ਬੈਂਕ ਸਟਾਫ ਨੇ ਵੀ ਵੱਡੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਦੌਰਾਨ ਕ੍ਰਿਕਟ, 50 ਮੀਟਰ ਦੌੜ, 100 ਮੀਟਰ ਦੌੜ, 200 ਮੀਟਰ ਦੌੜ, ਡ੍ਰਾਇੰਗ ਮੁਕਾਬਲਾ ਸਮੇਤ ਹੋਰ ਖੇਡਾਂ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਵਿਚ ਸਟਾਫ ਦੇ ਪਰਿਵਾਰਕ ਮੈਂਬਰਾਂ ਨੇ ਵੀ ਸ਼ਮੂਲੀਅਤ ਕਰਕੇ ਪ੍ਰੋਗਰਾਮ ਦੀ ਰੌਣਕ ਵਧਾਈ। ਭਾਗੀਦਾਰਾਂ ਨੇ ਖੇਡ ਭਾਵਨਾ ਤੇ ਅਨੁਸ਼ਾਸਨ ਦਾ ਵਧੀਆ ਪ੍ਰਦਰਸ਼ਨ ਕਰਦਿਆਂ ਮੁਕਾਬਲਿਆਂ ਨੂੰ ਸਫਲ ਬਣਾਇਆ। ਇਸ ਮੌਕੇ ਬੈਂਕ ਦੇ ਜੋਨਲ ਮੈਨੇਜਰ, ਬਠਿੰਡਾ ਅਮਿਤ ਨਾਗਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜੇਤੂਆਂ ਨੂੰ ਮੈਡਲ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ। ਮੁੱਖ ਪ੍ਰਬੰਧਕ ਅਤੀਰੇਕ ਸ਼ਰਮਾ ਨੇ ਸਭ ਨੂੰ ਖੇਡਾਂ ’ਚ ਹਿੱਸਾ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਆਪਸੀ ਸਹਿਯੋਗ ਤੇ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਸਮਾਗਮ ਦੇ ਅੰਤ ’ਚ ਸਭ ਭਾਗੀਦਾਰਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ ਅਤੇ ਭਵਿੱਖ ਵਿੱਚ ਵੀ ਅਜਿਹੇ ਆਯੋਜਨ ਲਗਾਤਾਰ ਕਰਦੇ ਰਹਿਣ ਦਾ ਸੰਕਲਪ ਲਿਆ ਗਿਆ।