ਸਤਪਾਲ ਸ਼ਰਮਾ ਭਾਜਪਾ ਦੇ ਮੰਡਲ ਪ੍ਰਧਾਨ ਨਿਯੁਕਤ
ਸਤਪਾਲ ਸ਼ਰਮਾ ਭਾਜਪਾ ਦੇ ਮੰਡਲ ਪ੍ਰਧਾਨ ਨਿਯੁਕਤ
Publish Date: Mon, 23 Feb 2026 05:58 PM (IST)
Updated Date: Tue, 24 Feb 2026 04:07 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਰਾਮਪੁਰਾ ਫੂਲ
ਬਠਿੰਡਾ ਦਿਹਾਤੀ ਵਿਚ ਗੁਰਪ੍ਰੀਤ ਸਿੰਘ ਮਲੂਕਾ ਨੂੰ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੀਆਂ ਪੇਂਡੂ ਹਲਕਿਆਂ ਵਿਚ ਸਰਗਰਮੀਆਂ ਵਿਚ ਲਗਾਤਾਰ ਵਾਧਾ ਹੋਇਆ ਹੈ। ਪਾਰਟੀ ਦੇ ਮੁੱਢਲੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਦਾ ਸਿਲਸਿਲਾ ਵੀ ਜਾਰੀ ਹੈ। ਇਸੇ ਕੜੀ ਤਹਿਤ ਅੱਜ ਹਲਕਾ ਫੂਲ ਵਿਚ ਸਤਪਾਲ ਸ਼ਰਮਾ ਪੁੱਤਰ ਬਲਦੇਵ ਸ਼ਰਮਾ ਨੂੰ ਰਾਮਪੁਰਾ ਫੂਲ ਦਾ ਮੰਡਲ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਗੁਰਪ੍ਰੀਤ ਸਿੰਘ ਮਲੂਕਾ ਨੇ ਸਤਪਾਲ ਸ਼ਰਮਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਸਨਮਾਨਿਤ ਕੀਤਾ। ਮਲੂਕਾ ਨੇ ਕਿਹਾ ਕਿ ਭਾਜਪਾ ਦੇਸ਼ ਦੀ ਸਭ ਤੋਂ ਵੱਡੀ ਅਤੇ ਵਿਚਾਰਧਾਰਕ ਪਾਰਟੀ ਹੈ, ਜਿੱਥੇ ਅਹਿਮ ਨਿਯੁਕਤੀਆਂ ਲਈ ਪਰਿਵਾਰਵਾਦ ਜਾਂ ਸਿਫ਼ਾਰਸ਼ ਨਹੀਂ ਚੱਲਦੀ। ਉਨ੍ਹਾਂ ਕਿਹਾ ਕਿ ਮਿਹਨਤੀ ਅਤੇ ਇਮਾਨਦਾਰ ਆਗੂਆਂ ਨੂੰ ਅੱਗੇ ਵਧਣ ਦੇ ਬਰਾਬਰ ਮੌਕੇ ਦਿੱਤੇ ਜਾਂਦੇ ਹਨ। ਜ਼ਮੀਨੀ ਪੱਧਰ ‘ਤੇ ਪਾਰਟੀ ਦੀ ਮਜ਼ਬੂਤੀ ਅਤੇ ਘਰ-ਘਰ ਤਕ ਪਹੁੰਚ ਬਣਾਉਣ ਲਈ ਯੋਗ ਵਰਕਰਾਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਉਨ੍ਹਾਂ ਦਾ ਦਾਅਵਾ ਸੀ ਕਿ ਪਾਰਟੀ ਸ਼ਹਿਰੀ ਹਲਕਿਆਂ ਦੇ ਨਾਲ-ਨਾਲ ਪੇਂਡੂ ਖੇਤਰਾਂ ਵਿਚ ਵੀ ਲਗਾਤਾਰ ਮਜ਼ਬੂਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਦਾ ਪਿੰਡਾਂ ਵਿਚ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ ਤੇ ਲੋਕ ਇਨ੍ਹਾਂ ਯੋਜਨਾਵਾਂ ਨਾਲ ਪ੍ਰਭਾਵਿਤ ਹੋ ਕੇ ਭਾਜਪਾ ਦੇ ਹੱਕ ਵਿਚ ਲਾਮਬੰਦ ਹੋ ਰਹੇ ਹਨ। ਮੋਗਾ ਵਿਚ ਹੋਣ ਵਾਲੀ ਗ੍ਰਹਿ ਮੰਤਰੀ ਦੀ ਰੈਲੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਵਿਚ ਸੂਬਾ ਪੱਧਰੀ ਰੈਲੀ ਇਕੱਠ ਪੱਖੋਂ ਇਤਿਹਾਸਕ ਹੋਵੇਗੀ। ਰੈਲੀ ਨੂੰ ਸਫਲ ਬਣਾਉਣ ਲਈ ਪਿੰਡਾਂ ਵਿਚ ਅਹੁਦੇਦਾਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਪੰਜਾਬ ਦੇ ਕਿਸਾਨਾਂ ਅਤੇ ਸਿੱਖ ਪੰਥ ਨਾਲ ਸੰਬੰਧਿਤ ਮਸਲਿਆਂ ਦੇ ਹੱਲ ਲਈ ਯਤਨਸ਼ੀਲ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਹਿੱਤ ਵਿੱਚ ਵੱਡੇ ਫ਼ੈਸਲੇ ਕੀਤੇ ਜਾ ਸਕਦੇ ਹਨ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਕਮਲ ਕਾਂਤ, ਜ਼ਿਲ੍ਹਾ ਜਨਰਲ ਸਕੱਤਰ ਮੇਜਰ ਸਿੰਘ ਬਰਾੜ, ਵਿਵੇਕ ਗਰਗ, ਮੋਹਿਤ ਕੋਹਲੀ, ਭਾਰਤ ਭੂਸ਼ਨ ਜੈਨ, ਕਿਸਾਨ ਵਿੰਗ ਪ੍ਰਧਾਨ ਬੂਟਾ ਭਾਈਰੂਪਾ, ਯੂਥ ਮੋਰਚਾ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ, ਸੰਜੀਵ ਗਰਗ, ਭੂਸ਼ਨ ਕੁਮਾਰ, ਤਿਲਕ ਸਿੰਗਲਾ, ਜੋਗਿੰਦਰ ਸਿੰਗਲਾ, ਯਸ਼ਪਾਲ, ਸੁਰਿੰਦਰ ਗਰਗ, ਨਾਜ਼ਰ ਸਿੰਘ, ਗੁਰਜੀਤ ਸਿੰਘ ਗੋਰਾ, ਦਿਉਣ ਅਤੇ ਮੀਡੀਆ ਕਨਵੀਨਰ ਰਤਨ ਸ਼ਰਮਾ ਸਮੇਤ ਹੋਰ ਆਗੂਆਂ ਨੇ ਵੀ ਸਤਪਾਲ ਸ਼ਰਮਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ।