ਗਰਭਵਤੀਆਂ ਤੇ ਨਵਜੰਮਿਆਂ ਨੂੰ ਬਚਾਉਣ ਲਈ ਕੀਤਾ ਜਾਗਰੂਕ
ਗਰਭਵਤੀ ਔਰਤਾਂ ਲਈ ਜਾਗਰੂਕਤਾ ਕੈਂਪ ਲਾਇਆ
Publish Date: Mon, 23 Feb 2026 06:00 PM (IST)
Updated Date: Tue, 24 Feb 2026 04:07 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਿਵ ਅਭਿਆਨ ਤਹਿਤ ਉੱਚ ਖਤਰੇ ਦੇ ਚਿੰਨ੍ਹ ਵਾਲੀਆਂ ਗਰਭਵਤੀ ਔਰਤਾਂ ਲਈ ਜਾਗਰੂਕਤਾ ਕੈਂਪ ਲਾਇਆ ਗਿਆ। ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਅਭਿਆਨ ਦਾ ਮੁੱਖ ਉਦੇਸ਼ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਦੀ ਮੌਤ ਦਰ ਘਟਾਉਣਾ ਅਤੇ ਮਾਤਾ ਤੇ ਬੱਚੇ ਦੀ ਸਿਹਤ ਨੂੰ ਸੁਧਾਰਣਾ ਹੈ। ਗਰਭਵਤੀ ਔਰਤਾਂ ਨੂੰ ਗਰਭ ਅਵਸਥਾ ਦੌਰਾਨ ਸੁਰੱਖਿਅਤ ਮਾਤ੍ਰਤਿਵ ਸੇਵਾਵਾਂ, ਨਿਯਮਿਤ ਜਾਂਚ ਅਤੇ ਸਿਹਤਮੰਦ ਜੀਵਨ ਸ਼ੈਲੀ ਬਾਰੇ ਜਾਗਰੂਕ ਕਰਨਾ ਹੈ। ਇਸ ਦੇ ਨਾਲ ਹੀ ਉੱਚ ਜੋਖਿਮ ਵਾਲੀਆਂ ਗਰਭਵਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਅੱਗੇ ਦੇ ਇਲਾਜ ਅਤੇ ਨਿਗਰਾਨੀ ਲਈ ਸਲਾਹ ਦਿੱਤੀ ਜਾਂਦੀ ਹੈ। ਇਸ ਮੌਕੇ ਗਰਭਵਤੀ ਮਹਿਲਾਵਾਂ ਨੂੰ ਗਰਭ ਅਵਸਥਾ ਦੌਰਾਨ ਪੋਸ਼ਟਿਕ ਖੁਰਾਕ, ਆਇਰਨ ਅਤੇ ਕੈਲਸ਼ੀਅਮ ਗੋਲੀਆਂ ਦੀ ਮਹੱਤਤਾ, ਸਮੇਂ-ਸਮੇਂ ਤੇ ਚੈੱਕਅੱਪ ਕਰਵਾਉਣ ਅਤੇ ਸੰਸਥਾਗਤ ਡਿਲੀਵਰੀ ਦੀ ਲੋੜ ਬਾਰੇ ਜਾਗਰੂਕ ਕੀਤਾ ਗਿਆ।