ਆਤਮ-ਵਿਸ਼ਵਾਸ ਜੀਵਨ ’ਚ ਸਫਲਤਾ ਦੀ ਕੁੰਜੀ
ਬਾਬਾ ਮੋਨੀ ਜੀ ਕਾਲਜ ਵਿਖੇ ਸੈਮੀਨਾਰ ਕਰਵਾਇਆ
Publish Date: Mon, 23 Feb 2026 06:02 PM (IST)
Updated Date: Tue, 24 Feb 2026 04:07 AM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਬਾਬਾ ਮੋਨੀ ਜੀ ਮਹਾਰਾਜ ਕਾਲਜ ਆਫ਼ ਨਰਸਿੰਗ, ਲਹਿਰਾ ਮੁਹੱਬਤ (ਬਠਿੰਡਾ) ਵਿਚ ਨੰਦੀ ਫਾਊਂਡੇਸ਼ਨ ਅਤੇ ਮਹਿੰਦਰਾ ਪ੍ਰਾਈਡ ਕਲਾਸਰੂਮ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੀ ਵਿਅਕਤੀਗਤ ਤੇ ਪੇਸ਼ੇਵਰ ਯੋਗਤਾਵਾਂ ਨੂੰ ਨਿਖਾਰਨ ਦੇ ਉਦੇਸ਼ ਨਾਲ ਸਕਿਲ ਡਿਵੈਲਪਮੈਂਟ ਅਤੇ ਆਤਮ ਵਿਸ਼ਵਾਸ ਵਧਾਉਣ ਸਬੰਧੀ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ’ਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਸੈਮੀਨਾਰ ਦੌਰਾਨ ਡਾ. ਲਿਕਨ ਪਾਲ ਸਿੰਘ ,ਬਲਜੀਤ ਕੌਰ ਅਤੇ ਰਿਤਿਕਾ ਅਰੋੜਾ ਵੱਲੋਂ ਵਿਦਿਆਰਥੀਆਂ ਨੂੰ ਕਮਿਊਨੀਕੇਸ਼ਨ ਸਕਿੱਲ, ਟਾਈਮ ਮੈਨੇਜਮੈਂਟ, ਇੰਟਰਵਿਊ ਤਿਆਰੀ ਅਤੇ ਪਾਜ਼ੇਟਿਵ ਸੋਚ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਆਤਮ ਵਿਸ਼ਵਾਸ ਜੀਵਨ ਵਿਚ ਸਫ਼ਲਤਾ ਦੀ ਕੁੰਜੀ ਹੈ ਅਤੇ ਨਿੱਤ ਨਵੀਆਂ ਕੁਸ਼ਲਤਾਵਾਂ ਸਿੱਖਣਾ ਸਮੇਂ ਦੀ ਲੋੜ ਹੈ। ਇਸ ਮੌਕੇ ਕਾਲਜ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਅਜਿਹੇ ਸੈਮੀਨਾਰ ਉਨ੍ਹਾਂ ਦੇ ਭਵਿੱਖ ਨਿਰਮਾਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕਾਲਜ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਆਯੋਜਿਤ ਕਰਦਾ ਰਹੇਗਾ ਤਾਂ ਜੋ ਵਿਦਿਆਰਥੀਆਂ ਨੂੰ ਰੁਜ਼ਗਾਰ-ਕੇਂਦਰਿਤ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਅੰਤ ਵਿੱਚ ਵਿਦਿਆਰਥੀਆਂ ਵੱਲੋਂ ਪ੍ਰਸ਼ਨ-ਉੱਤਰ ਸੈਸ਼ਨ ਵਿਚ ਭਾਗ ਲਿਆ ਗਿਆ।