6 ਗ੍ਰਾਮ ਹੈਰੋਇਨ ਸਣੇ ਇਕ ਕਾਬੂ
6 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
Publish Date: Mon, 23 Feb 2026 06:21 PM (IST)
Updated Date: Tue, 24 Feb 2026 04:07 AM (IST)
ਧਰਮਪਾਲ ਸਿੰਘ, ਪੰਜਾਬੀ ਜਾਗਰਣ, ਸੰਗਤ ਮੰਡੀ : ਥਾਣਾ ਸੰਗਤ ਦੀ ਪੁਲਿਸ ਨੇ ਇਕ ਵਿਅਕਤੀ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਸੰਗਤ ਦੇ ਮੁਖੀ ਸੁਖਵਿੰਦਰ ਸਿੰਘ ਬਰਾੜ ਨੇ ਦੱਸਿਆ ਹੌਲਦਾਰ ਵਰਿੰਦਰ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਇਲਾਕੇ ਦੇ ਪਿੰਡਾਂ ਵਿਚ ਸ਼ੱਕੀ ਪੁਰਸ਼ਾਂ ਦੀ ਭਾਲ ਲਈ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਜਦੋਂ ਉਹ ਪਿੰਡ ਪੱਕਾ ਕਲਾਂ ਤੋਂ ਜੱਸੀ ਬਾਗਵਾਲੀ ਲਿੰਕ ਸੜਕ ਰਾਹੀਂ ਰਿਫਾਇਨਰੀ ਰੋਡ ਕੋਲ ਪੁੱਜੇ ਤਾਂ ਇਕ ਸ਼ੱਕੀ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ, ਜਿਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ। ਮੁਲਜ਼ਮ ਦੀ ਪਛਾਣ ਸੁਖਪਾਲ ਸਿੰਘ ਟੀਟੂ ਪੁੱਤਰ ਭੂਰਾ ਸਿੰਘ ਵਾਸੀ ਪੱਕਾ ਕਲਾਂ ਵਜੋਂ ਹੋਈ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਦੇ ਵਿਰੁੱਧ ਥਾਣਾ ਸੰਗਤ ਵਿਖੇ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਉਕਤ ਨੌਜਵਾਨ ਵਿਰੁੱਧ ਪਹਿਲਾਂ ਵੀ ਐਨਡੀਪ.ਐੱਸ ਦੇ ਦੋ ਮੁਕੱਦਮੇ ਥਾਣਾ ਸੰਗਤ ਅਤੇ ਤਲਵੰਡੀ ਸਾਬੋ ਵਿਖੇ ਦਰਜ਼ ਹਨ।