ਲਾਪਰਵਾਹ ਚਾਲਕ ਖ਼ਿਲਾਫ਼ ਕੇਸ ਦਰਜ
ਲਾਪਰਵਾਹ ਚਾਲਕ ਖ਼ਿਲਾਫ਼ ਕੇਸ ਦਰਜ
Publish Date: Tue, 24 Feb 2026 04:23 PM (IST)
Updated Date: Wed, 25 Feb 2026 04:01 AM (IST)
ਸੀਨੀਅਰ ਸਟਾਫ਼ ਰਿਪੋਰਟਰ , ਪੰਜਾਬੀ ਜਾਗਰਣ, ਬਠਿੰਡਾ : ਥਾਣਾ ਕੈਨਾਲ ਕਲੋਨੀ ਦੀ ਪੁਲਿਸ ਨੇ ਲਾਪਰਵਾਹ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਗੌਰਵ ਗਰਗ ਵਾਸੀ ਅਜੀਤ ਰੋਡ ਬਠਿੰਡਾ ਨੇ ਦੱਸਿਆ ਕਿ ਉਹ ਆਪਣੀ ਗੱਡੀ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਜਦੋਂ ਉਹ ਰਿੰਗ ਰੋਡ ਉੱਪਰ ਪੁੱਜਾ ਤਾਂ ਬਿਕਰਮਜੀਤ ਸਿੰਘ ਵਾਸੀ ਘੁੱਦਾ ਨੇ ਆਪਣੀ ਫਾਰਚੂਨਰ ਗੱਡੀ ਨੰਬਰ ਪੀਬੀ 03 ਬੀਜੀ 3486 ਨੂੰ ਲਾਪਰਵਾਹੀ ਨਾਲ ਚਲਾਉਂਦਿਆਂ ਉਸ ਦੀ ਗੱਡੀ ਵਿਚ ਮਾਰੀ। ਜਿਸ ਕਾਰਨ ਗੱਡੀ ਦਾ ਕਾਫੀ ਨੁਕਸਾਨ ਹੋ ਗਿਆ। ਥਾਣਾ ਕੈਨਾਲ ਕਲੋਨੀ ਦੇ ਸਹਾਇਕ ਥਾਣੇਦਾਰ ਜਰਨੈਲ ਸਿੰਘ ਨੇ ਦੱਸਿਆ ਕਿ ਗੱਡੀ ਚਾਲਕ ਬਿਕਰਮਜੀਤ ਸਿੰਘ ਖਿਲਾਫ ਕੇਸ ਦਰਜ ਕਰ ਲਿਆ ਹੈ ਪਰ ਅਜੇ ਤਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ।