ਜ਼ਿਲ੍ਹਾ ਪ੍ਰਧਾਨ ਮਲੂਕਾ ਨੇ ਅਹੁਦੇਦਾਰਾਂ ਦਾ ਕੀਤਾ ਸਨਮਾਨ
ਜ਼ਿਲ੍ਹਾ ਪ੍ਰਧਾਨ ਮਲੂਕਾ ਨੇ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ
Publish Date: Tue, 24 Feb 2026 04:25 PM (IST)
Updated Date: Wed, 25 Feb 2026 04:01 AM (IST)

ਸੰਜੀਵ ਸਿੰਗਲਾ, ਪੰਜਾਬੀ ਜਾਗਰਣ, ਭਾਈਰੂਪਾ ਭਾਰਤੀ ਜਨਤਾ ਪਾਰਟੀ ਵੱਲੋਂ ਜ਼ਿਲ੍ਹਾ ਪੱਧਰ ਤੋਂ ਇਲਾਵਾ ਵਿਧਾਨ ਸਭਾ ਹਲਕਾ ਅਤੇ ਸਰਕਲ ਪੱਧਰ ’ਤੇ ਵੀ ਜਥੇਬੰਦੀ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਵੱਲੋਂ ਅੱਜ ਹਲਕਾ ਫੂਲ ਦੇ ਸਰਕਲ ਭਾਈਰੂਪਾ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ। ਜਾਰੀ ਕੀਤੀ ਸੂਚੀ ਅਨੁਸਾਰ ਸੁਰਿੰਦਰਪਾਲ ਸਿੰਘ ਨੂੰ ਪ੍ਰਧਾਨ ਸੋਹਣ ਲਾਲ, ਗੋਵਿੰਦ ਸਿੰਘ, ਆਤਮਾ ਸਿੰਘ ਅਤੇ ਰਾਜਵਿੰਦਰ ਸਿੰਘ ਨੂੰ ਮੀਤ ਪ੍ਰਧਾਨ, ਪਵਨ ਕੁਮਾਰ ਨੂੰ ਜਨਰਲ ਸਕੱਤਰ, ਸੰਦੀਪ ਕੁਮਾਰ, ਜੁਗਰਾਜ ਸਿੰਘ, ਬੀਰਬਲ ਗੋਇਲ ਤੇ ਪ੍ਰਗਟ ਸਿੰਘ ਨੂੰ ਸਕੱਤਰ, ਗੁਰਸੇਵਕ ਸਿੰਘ ਨੂੰ ਖਜ਼ਾਨਚੀ ਅਤੇ ਅਮਰਜੀਤ ਸਿੰਘ ਨੂੰ ਦਫ਼ਤਰ ਇੰਚਾਰਜ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਕੁਲਵੰਤ ਰਾਏ ਨੂੰ ਯੁਵਾ ਵਿੰਗ, ਜਗਮੋਹਨ ਸਿੰਘ ਨੂੰ ਕਿਸਾਨ ਵਿੰਗ, ਜਗਸੀਰ ਸਿੰਘ ਨੂੰ ਐਸਸੀ ਵਿੰਗ, ਗੁਰਮੀਤ ਸਿੰਘ ਨੂੰ ਐਸਟੀ ਵਿੰਗ, ਨਦੀਮ ਖਾਨ ਨੂੰ ਘੱਟ ਗਿਣਤੀ ਵਿੰਗ, ਲਖਵਿੰਦਰ ਸਿੰਘ ਨੂੰ ਓਬੀਸੀ ਵਿੰਗ, ਮਨਜੀਤ ਕੌਰ ਨੂੰ ਕਮਲ ਸੁਨੇਹਾ ਵਿੰਗ ਅਤੇ ਅੰਗਰੇਜ਼ ਸਿੰਘ ਨੂੰ ਪ੍ਰਚਾਰ ਵਿੰਗ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਬੂਥ ਪੱਧਰ ਤਕ ਅਹਿਮ ਭੂਮਿਕਾ ਨਿਭਾਉਣ ਵਾਲੀ ਸਰਕਲ ਕਮੇਟੀ ਵਿਚ ਨਿਰਪਾਲ ਸਿੰਘ, ਮਨਜੀਤ ਸਿੰਘ, ਬਿੱਲੂ ਸਿੰਘ, ਗੁਰਤੇਜ ਸਿੰਘ, ਗੁਰਮੀਤ ਸਿੰਘ, ਜਸਵੰਤ ਸਿੰਘ ਅਤੇ ਅੰਗਰੇਜ਼ ਸਿੰਘ ਨੂੰ ਮੈਂਬਰ ਬਣਾਇਆ ਗਿਆ ਹੈ। ਗੁਰਪ੍ਰੀਤ ਸਿੰਘ ਮਲੂਕਾ ਨੇ ਨਵਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਕਲ ਭਾਈਰੂਪਾ ਦੀ ਟੀਮ ਪਿੰਡਾਂ ’ਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਰਗਰਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਕਮੇਟੀ ਮੈਂਬਰ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਪਾਰਟੀ ਦੀ ਵਿਚਾਰਧਾਰਾ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੇ। ਇਸ ਮੌਕੇ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਬੂਟਾ ਸਿੰਘ ਭਾਈਰੂਪਾ ਅਤੇ ਜ਼ਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਨੇ ਵੀ ਨਵਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ।