ਕਾਲਜ ’ਚ ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਇਆ
ਬਾਬਾ ਮੋਨੀ ਜੀ ਕਾਲਜ ਵਿਖੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਇਆ
Publish Date: Tue, 24 Feb 2026 04:30 PM (IST)
Updated Date: Wed, 25 Feb 2026 04:01 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਬਾਬਾ ਮੋਨੀ ਜੀ ਮਹਾਰਾਜ ਗਰੁੱਪ ਆਫ਼ ਕਾਲਜਿਜ਼ ’ਚ ਕੌਮਾਂਤਰੀ ਮਾਤਭਾਸ਼ਾ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਪ੍ਰੋ. ਸੁਖਦੀਪ ਕੌਰ ਵੱਲੋਂ ਭਾਸ਼ਣ ਦੇ ਨਾਲ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਭਾਸ਼ਾਵਾਂ ਦੀ ਅਹਿਮੀਅਤ ਬਾਰੇ ਭਾਸ਼ਣ, ਕਵਿਤਾ ਪਾਠ ਅਤੇ ਵਿਚਾਰ ਪ੍ਰਗਟ ਕੀਤੇ ਗਏ। ਵਿਦਿਆਰਥੀਆਂ ਨੇ ਆਪਣੀ ਮਾਤਭਾਸ਼ਾ ਪੰਜਾਬੀ ਦੇ ਮਹੱਤਵ ਨੂੰ ਰੋਸ਼ਨ ਕਰਦੇ ਹੋਏ ਕਿਹਾ ਕਿ ਮਾਤਭਾਸ਼ਾ ਸਾਡੀ ਸੰਸਕ੍ਰਿਤੀ, ਪਰੰਪਰਾਵਾਂ ਤੇ ਪਛਾਣ ਦੀ ਨਿਸ਼ਾਨੀ ਹੈ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੇ ਪੋਸਟਰ ਮੇਕਿੰਗ, ਕਵਿਤਾ ਅਤੇ ਭਾਸ਼ਣ ਮੁਕਾਬਲਿਆਂ ਵਿਚ ਭਾਗ ਲਿਆ। ਕਾਲਜ ਦੇ ਪ੍ਰਿੰਸੀਪਲ ਡਾ. ਰਜਨੀ ਚੌਧਰੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਹਰ ਵਿਅਕਤੀ ਨੂੰ ਆਪਣੀ ਮਾਤਭਾਸ਼ਾ ਨਾਲ ਪਿਆਰ ਕਰਨਾ ਚਾਹੀਦਾ ਹੈ ਅਤੇ ਉਸ ਦੀ ਸੰਭਾਲ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੀ ਰੋਜ਼ਾਨਾ ਜ਼ਿੰਦਗੀ ਵਿੱਚ ਮਾਤਭਾਸ਼ਾ ਦਾ ਵੱਧ ਤੋਂ ਵੱਧ ਪ੍ਰਯੋਗ ਕਰਨ। ਪ੍ਰੋਗਰਾਮ ਦੇ ਅੰਤ ਵਿਚ ਸਾਰੇ ਹਾਜ਼ਰ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਭਾਸ਼ਾਈ ਏਕਤਾ ਅਤੇ ਵਿਭਿੰਨਤਾ ਨੂੰ ਬਰਕਰਾਰ ਰੱਖਣ ਦਾ ਸੰਕਲਪ ਲਿਆ।