ਮਾਤਾ ਹਰਬੰਸ ਕੌਰ ਦੇ ਭੋਗ ’ਤੇ ਕੀਤੀ ਅੰਤਿਮ ਅਰਦਾਸ
ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਵਿਖੇ ਮਾਤਾ ਹਰਬੰਸ ਕੌਰ ਦੇ ਭੋਗ ਅਤੇ ਅੰਤਿਮ ਅਰਦਾਸ
Publish Date: Tue, 24 Feb 2026 04:39 PM (IST)
Updated Date: Wed, 25 Feb 2026 04:01 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਸੀਨੀਅਰ ਕਾਂਗਰਸ ਆਗੂ ਅਤੇ ਸਮਾਜ ਸੇਵੀ ਕੁਲਵੰਤ ਸਿੰਘ ਸਰਾਂ ਦੀ ਮਾਤਾ ਹਰਬੰਸ ਕੌਰ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ ਨੇ ਸ਼ਿਰਕਤ ਕੀਤੀ। ਉਨ੍ਹਾਂ ਦੇ ਗ੍ਰਹਿ ਵਿਖੇ ਪਿਛਲੇ ਕੁੱਝ ਦਿਨਾਂ ਤੋਂ ਆਰੰਭ ਹੋਏ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਇਸ ਉਪਰੰਤ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਵਿਖੇ ਕੀਰਤਨ ਅਤੇ ਅੰਤਿਮ ਅਰਦਾਸ ਕੀਤੀ ਗਈ। ਮਸਤੂਆਣਾ ਸੰਪਰਦਾਇ ਦੇ ਮੁਖੀ ਸੰਤ ਬਾਬਾ ਕਾਕਾ ਸਿੰਘ ਵੱਲੋਂ ਸਵ. ਮਾਤਾ ਹਰਬੰਸ ਕੌਰ ਦੇ ਨਮਿੱਤ ਅੰਤਿਮ ਅਰਦਾਸ ਕੀਤੀ ਗਈ ਅਤੇ ਪਰਿਵਾਰ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਪਿੰਡ ਰੱਲਾ ਤੋਂ ਆਏ ਕੀਰਤਨੀ ਜਥੇ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਰਵੀਪ੍ਰੀਤ ਸਿੰਘ, ਉਦੈਵੀਰ ਸਿੰਘ ਜਗਾ ਰਾਮ ਤੀਰਥ,ਕਾਂਗਰਸ ਦੇ ਹਲਕਾ ਇੰਚਾਰਜ ਖੁਸ਼ਬਾਜ ਸਿੰਘ ਜਟਾਣਾ, ਸੀਨੀਅਰ ਕਾਂਗਰਸ ਆਗੂ ਸਰਦਾਰ ਬਲਵੀਰ ਸਿੰਘ ਸਿੱਧੂ, ਸਾਬਕਾ ਉਪ ਕੁਲਪਤੀ ਪ੍ਰੋਫੈਸਰ ਡਾਕਟਰ ਬੂਟਾ ਸਿੰਘ ਸਿੱਧੂ, ਖੁਸ਼ਦੀਪ ਸਿੰਘ ਬੱਬੀ ਚੱਠਾ, ਗੁਰਬਾਜ ਸਿੰਘ ਸਿੱਧੂ, ਹਲਕਾ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ, ਬੁੱਢਾ ਦਲ ਦੇ ਮੁਖੀ ਬਾਬਾ ਬਲਵੀਰ ਸਿੰਘ ਵੱਲੋਂ ਬਾਬਾ ਦਲੇਰ ਸਿੰਘ ਸਿੰਘ, ਸੀਨੀਅਰ ਪੱਤਰਕਾਰ ਸੁਰਿੰਦਰ ਦਮਦਮੀ, ਐਡਵੋਕੇਟ ਸਤਿੰਦਰ ਸਿੰਘ ਸਿੱਧੂ, ਅਮਰਜੀਤ ਸਿੰਘ ਨਵਾਂ ਪਿੰਡ, ਗੀਤਕਾਰ ਜਨਕ ਸੰਗਤ, ਅਧਿਆਪਕ ਆਗੂ ਸ਼ੇਖਰ ਤਲਵੰਡੀ, ਕ੍ਰਿਸ਼ਨ ਯਾਦਵ, ਦਰਸ਼ਨ ਸਿੰਘ ਚੱਠਾ, ਗੁਰਦੀਪ ਸਿੰਘ ਗੋਂਦਾਰਾ, ਦਰਸ਼ਨ ਸਿੰਘ ਭੰਮੇ, ਕਵੀਸ਼ਰ ਰੇਵਤੀ ਪ੍ਰਸ਼ਾਦ ਸਮੇਤ ਵੱਖ ਵੱਖ ਰਾਜਨੀਤਿਕ ਧਾਰਮਿਕ ਸਮਾਜਿਕ ਅਤੇ ਪੱਤਰਕਾਰ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ।