ਚੱਕ ਹੀਰਾ ਸਿੰਘ ਵਾਲਾ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਾਇਆ
ਚੱਕ ਹੀਰਾ ਸਿੰਘ ਵਾਲਾ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ
Publish Date: Tue, 24 Feb 2026 04:57 PM (IST)
Updated Date: Wed, 25 Feb 2026 04:04 AM (IST)

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਹਲਕਾ ਤਲਵੰਡੀ ਸਾਬੋ ਦੇ ਪਿੰਡ ਚੱਕ ਹੀਰਾ ਸਿੰਘ ਵਾਲਾ ਵਿਖੇ ਏਮਜ਼ ਹਸਪਤਾਲ ਬਠਿੰਡਾ ਅਤੇ ਐਚਐਮਈਐਲ ਰਿਫਾਇਨਰੀ ਵੱਲੋਂ ਗ੍ਰਾਮ ਪੰਚਾਇਤ ਤੇ ਗੁਰੂ ਗੋਬਿੰਦ ਸਿੰਘ ਯੂਥ ਕਲੱਬ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਡਾਕਟਰਾਂ ਦੀ ਟੀਮ ਨੇ ਪਿੰਡ ਅਤੇ ਇਲਾਕੇ ਦੇ ਵਸਨੀਕਾਂ ਦੇ ਵੱਖ-ਵੱਖ ਬਿਮਾਰੀਆਂ ਸਬੰਧੀ ਜਾਂਚ ਕੀਤੀ ਅਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਕੈਂਪ ਦੌਰਾਨ ਬਲੱਡ ਪ੍ਰੈਸ਼ਰ, ਸ਼ੂਗਰ, ਹੱਡੀਆਂ ਤੇ ਹੋਰ ਆਮ ਬਿਮਾਰੀਆਂ ਦੀ ਜਾਂਚ ਕੀਤੀ, ਜਿਸ ਦਾ ਪਿੰਡ ਵਾਸੀਆਂ ਨੇ ਵੱਡੇ ਪੱਧਰ ’ਤੇ ਲਾਭ ਚੁੱਕਿਆ। ਡਾਕਟਰਾਂ ਨੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਦਿਆਂ ਸਹੀ ਖੁਰਾਕ ਅਤੇ ਰੋਜ਼ਾਨਾ ਕਸਰਤ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ। ਸਰਪੰਚ ਵੀਰਪਾਲ ਕੌਰ ਪਤਨੀ ਡਾ. ਬਲਜਿੰਦਰ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਪਿੰਡਾਂ ’ਚ ਰਹਿੰਦੇ ਲੋਕਾਂ ਲਈ ਬਹੁਤ ਲਾਭਕਾਰੀ ਸਾਬਤ ਹੁੰਦੇ ਹਨ। ਉਨ੍ਹਾਂ ਨੇ ਕੈਂਪ ਲਗਾਉਣ ਵਾਲੀਆਂ ਸੰਸਥਾਵਾਂ ਦਾ ਧੰਨਵਾਦ ਵੀ ਕੀਤਾ। ਕਲੱਬ ਪ੍ਰਧਾਨ ਗੁਰਪਿੰਦਰ ਸਿੰਘ, ਪੰਚਾਇਤ ਮੈਂਬਰ ਗੁਰਦਾਸ ਸਿੰਘ, ਕਲੱਬ ਮੈਂਬਰ ਧਰਮਪ੍ਰੀਤ ਸਿੰਘ, ਗੁਰਲਾਲ ਸਿੰਘ, ਕੁਲਵਿੰਦਰ ਸਿੰਘ, ਰਾਮ ਸਿੰਘ, ਆਕਾਸ਼ ਸਿੰਘ ਸਮੇਤ ਹੋਰ ਪਿੰਡ ਵਾਸੀ ਵੀ ਮੌਜੂਦ ਸਨ। ਪਿੰਡ ਵਾਸੀਆਂ ਨੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਕੈਂਪ ਲਗਾਉਣ ਦੀ ਮੰਗ ਕੀਤੀ।