ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਹੋਈ ਮਹੀਨਾਵਾਰ ਮੀਟਿੰਗ
ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਮਹੀਨਾਵਾਰ ਮੀਟਿੰਗ ਹੋਈ
Publish Date: Tue, 24 Feb 2026 05:04 PM (IST)
Updated Date: Wed, 25 Feb 2026 04:04 AM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ. ਰਵੀ ਕਾਂਤ ਗੁਪਤਾ ਦੀ ਰਹਿਨੁਮਾਈ ਹੇਠ ਆਸ਼ਾ ਵਰਕਰਾਂ ਨਾਲ ਮਹੀਨਾਵਾਰ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਆਸ਼ਾ ਵਰਕਰਾਂ ਨਾਲ ਰਾਸ਼ਟਰੀ ਤੇ ਰਾਜ ਪੱਧਰੀ ਸਿਹਤ ਪ੍ਰੋਗਰਾਮਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਉਨ੍ਹਾਂ ਨੂੰ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰਨ, ਗਰਭਵਤੀ ਮਹਿਲਾਵਾਂ ਦੀ ਸਮੇਂ-ਸਿਰ ਜਾਂਚ ਤੇ ਸੰਭਾਲ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਸੀਨੀਅਰ ਮੈਡੀਕਲ ਅਫਸਰ ਵੱਲੋਂ ਆਸ਼ਾ ਵਰਕਰਾਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਘਰ-ਘਰ ਜਾ ਕੇ ਲੋਕਾਂ ਨੂੰ ਸਿਹਤ ਸੇਵਾਵਾਂ ਬਾਰੇ ਜਾਗਰੂਕ ਕਰਨ ਅਤੇ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਉਣ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰ ਪਿੰਡ ਪੱਧਰ ‘ਤੇ ਸਿਹਤ ਵਿਭਾਗ ਦੀ ਮਜ਼ਬੂਤ ਕੜੀ ਹਨ ਅਤੇ ਉਨ੍ਹਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਮੀਟਿੰਗ ਦੇ ਅੰਤ ਵਿਚ ਆਸ਼ਾ ਵਰਕਰਾਂ ਨੂੰ ਆਪਣੇ ਕੰਮ ਪ੍ਰਤੀ ਨਿਸ਼ਠਾ ਅਤੇ ਜ਼ਿੰਮੇਵਾਰੀ ਨਾਲ ਸੇਵਾਵਾਂ ਨਿਭਾਉਣ ਲਈ ਉਤਸ਼ਾਹਿਤ ਕੀਤਾ ਗਿਆ।