ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਵੱਲੋਂ ਪੁਸਤਕ ਮੇਲੇ ਦਾ ਦੌਰਾ
ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਇੱਕ ਰੋਜ਼ਾ ਦੌਰਾ
Publish Date: Tue, 24 Feb 2026 06:54 PM (IST)
Updated Date: Wed, 25 Feb 2026 04:10 AM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਅਤੇ ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤਰੀ ਪੰਜਾਬ ਤੇ ਆਨਰੇਰੀ ਸਕੱਤਰ ਕਾਲਜ ਦੀ ਰਹਿਨੁਮਾਈ ਤੇ ਕਾਲਜ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਦੀ ਅਗਵਾਈ ਹੇਠ ਇਲਾਕੇ ਦੀ ਨਾਮਵਰ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਦੇ ਸੰਦਲੀ ਵਿਰਸਾ (ਈਸੀਏ ਵਿਭਾਗ) ਵੱਲੋਂ ਇਤਿਹਾਸਿਕ ਗੁਰਦੁਆਰਾ ਗੁੰਮਟਸਰ ਸਾਹਿਬ ਪਾਤਸ਼ਾਹੀ ਛੇਵੀਂ ਤੇ ਗੁਰਦੁਆਰਾ ਸਾਹਿਬ ਗੁਰੂਸਰ ਮਹਿਰਾਜ ਪਾਤਸ਼ਾਹੀ ਛੇਵੀਂ ਦੇ ਦਰਸ਼ਨ ਕਰਵਾਏ ਗਏ। ਇਸ ਦੌਰਾਨ ਵਿਦਿਆਰਥੀਆਂ ਨੇ ਬੜੀ ਸ਼ਰਧਾ ਨਾਲ ਮੱਥਾ ਟੇਕਿਆ ਤੇ ਇਹਨਾਂ ਅਸਥਾਨਾਂ ਦੇ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਸੰਸਥਾ ਦੇ ਅਧਿਆਪਕ ਸਾਹਿਬਾਨ ਨੂੰ ਗੁਰੂਦੁਆਰਾ ਗੁੰਮਟਸਰ ਸਾਹਿਬ ਪਾਤਸ਼ਾਹੀ ਛੇਵੀਂ ਦੇ ਮੁੱਖ ਸੇਵਾਦਾਰ ਬਾਬਾ ਹਰਿੰਦਰ ਪਾਲ ਸਿੰਘ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਉਪਰੰਤ ਬਾਅਦ ਵਿਦਿਆਰਥੀਆਂ ਦੀ ਰਾਮਪੁਰਾ ਫੂਲ ਵਿਖੇ ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜੇ ਨੂੰ ਸਮਰਪਿਤ ਦੋ ਦਿਨਾ ਪੁਸਤਕ ਤੇ ਸਾਹਿਤਕ ਮੇਲੇ ਵਿੱਚ ਸ਼ਮੂਲੀਅਤ ਕਰਵਾਈ ਗਈ। ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਦੱਸਿਆ ਕਿ ਸੰਸਥਾ ਦਾ ਮੁੱਖ ਮੰਤਵ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਕਰਨਾ ਹੈ। ਅਜਿਹੇ ਟੂਰ ਵਿਦਿਆਰਥੀਆਂ ਵਿਚ ਆਪਣੇ ਇਤਿਹਾਸ ਅਤੇ ਵਿਰਸੇ ਬਾਰੇ ਜਾਣਨ ਦੀ ਜਗਿਆਸਾ ਪੈਦਾ ਕਰਦੇ ਹਨ। ਇਸ ਮੌਕੇ ਪ੍ਰੋ. ਜਗਦੀਪ ਕੌਰ, ਡਾ. ਸਿਮਰਜੀਤ ਕੌਰ ਤੇ ਅੰਮ੍ਰਿਤਪਾਲ ਸਿੰਘ ਨੇ ਵਿਦਿਆਰਥੀਆਂ ਦੀ ਅਗਵਾਈ ਕੀਤੀ।