ਵਿਧਾਇਕ ਮਾਈਸਰਖਾਨਾ ਵੱਲੋਂ ਧਾਰਮਿਕ ਸਥਾਨਾਂ ਲਈ ਬੱਸ ਰਵਾਨਾ
ਵੱਖ-ਵੱਖ ਸਥਾਨਾਂ ਤੋਂ ਧਾਰਮਿਕ ਸਥਾਨਾਂ ਲਈ ਬੱਸਾਂ ਰਵਾਨਾ
Publish Date: Wed, 25 Feb 2026 04:51 PM (IST)
Updated Date: Thu, 26 Feb 2026 04:04 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਮੁਫ਼ਤ ’ਚ ਵੱਖ-ਵੱਖ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਮੌੜ ਸੁਖਵੀਰ ਸਿੰਘ ਮਾਈਸਰਖਾਨਾ ਵੱਲੋਂ ਪਿੰਡ ਰਾਮਪੁਰਾ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਰਵਾਨਾ ਕਰਨ ਮੌਕੇ ਕੀਤਾ। ਇਸ ਦੌਰਾਨ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੇ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਰਹਿਣ-ਸਹਿਣ, ਖਾਣ-ਪੀਣ ਅਤੇ ਆਵਾਜਾਈ ਦੀ ਪੂਰੀ ਵਿਵਸਥਾ ਸੂਬਾ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ, ਜਿਸ ਨਾਲ ਬਜ਼ੁਰਗਾਂ ਅਤੇ ਲੋੜਵੰਦ ਲੋਕਾਂ ਨੂੰ ਵੱਡੀ ਸਹੂਲਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਸਮਾਜਿਕ ਸਮਾਨਤਾ ਅਤੇ ਸੇਵਾ ਭਾਵਨਾ ਦੀ ਮਿਸਾਲ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਇਸ ਸਕੀਮ ਦਾ ਲਾਭ ਲੈਣ ਅਤੇ ਆਪਣੀ ਆਸਥਾ ਅਨੁਸਾਰ ਤੀਰਥ ਯਾਤਰਾ ਕਰਕੇ ਸਰਕਾਰ ਦੀ ਇਸ ਲੋਕ-ਹਿਤੈਸ਼ੀ ਯੋਜਨਾ ਨੂੰ ਸਫ਼ਲ ਬਣਾਉਣ। ਇਸ ਮੌਕੇ ਜਿਥੇ ਸ਼ਰਧਾਲੂਆਂ ਵੱਲੋਂ ਪੰਜਾਬ ਸਰਕਾਰ ਦਾ ਵਿਸ਼ੇਸ਼ ਸਕੀਮ ਚਲਾਉਣ ‘ਤੇ ਧੰਨਵਾਦ ਕੀਤਾ, ਉਥੇ ਹੀ ਸਰਧਾਲੂਆਂ ਵਿਚ ਭਾਰੀ ਉਤਸ਼ਾਹ ਵੀ ਦੇਖਣ ਨੂੰ ਮਿਲਿਆ। ਇਸੇ ਤਰ੍ਹਾਂ ਹੀ ਅੱਜ ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ) ਦੇ ਫੇਸ-3 ਤੋਂ ਕੌਂਸਲਰ ਸੁਖਦੀਪ ਸਿੰਘ ਢਿੱਲੋਂ ਤੋਂ ਇਲਾਵਾ ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) ਦੇ ਪਿੰਡ ਚੁੱਘੇ ਕਲਾਂ, ਵਿਧਾਨ ਸਭਾ ਹਲਕਾ ਭੁੱਚੋ ਮੰਡੀ ਦੇ ਪਿੰਡ ਅਬਲੂ, ਵਿਧਾਨ ਸਭਾ ਹਲਕਾ ਰਾਮਪੁਰਾ ਦੇ ਪਿੰਡ ਮਲੂਕਾ ਅਤੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡ ਸੇਖੂ ਤੋਂ ਵੀ ਬੱਸਾਂ ਨੂੰ ਰਵਾਨਾ ਕੀਤਾ ਗਿਆ।