ਬਾਈਕ ਤੇ ਗਹਿਣੇ ਚੋਰੀ ਕਰਨ ਦੇ ਦੋਸ਼ ’ਚ 2 ਕਾਬੂ
ਮੋਟਰਸਾਈਕਲ ਅਤੇ ਸੋਨੇ ਦੇ ਗਹਿਣੇ ਚੋਰੀ ਕਰਨ ਦੇ ਦੋਸ਼ ਵਿਚ 2 ਗ੍ਰਿਫ਼ਤਾਰ
Publish Date: Wed, 25 Feb 2026 05:56 PM (IST)
Updated Date: Thu, 26 Feb 2026 04:07 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਬਾਈਕ ਤੇ ਘਰ ’ਚੋਂ ਸੋਨੇ ਦੇ ਗਹਿਣੇ ਚੋਰੀ ਕਰਨ ਦੇ ਮਾਮਲਿਆਂ ’ਚ ਦੋ ਵਿਅਕਤੀਆਂ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਥਾਣਾ ਸਿਵਲ ਲਾਈਨ ਤੇ ਥਾਣਾ ਕੈਨਾਲ ਕਾਲੋਨੀ ਵਿਚ ਵੱਖ-ਵੱਖ ਮਾਮਲੇ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪਹਿਲੇ ਮਾਮਲੇ ’ਚ ਥਾਣਾ ਸਿਵਲ ਲਾਈਨ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਸ਼ੁਭਮ ਵਾਸੀ ਆਵਾ ਬਸਤੀ, ਬਠਿੰਡਾ ਨੇ ਦੱਸਿਆ ਕੁਝ ਦਿਨ ਪਹਿਲਾਂ ਉਸ ਦੀ ਬਾਈਕ ਚੋਰੀ ਹੋ ਗਈ ਸੀ। ਪੁਲਿਸ ਨੇ ਕਾਰਵਾਈ ਕਰਦਿਆਂ ਕੁਲਦੀਪ ਸਿੰਘ ਵਾਸੀ ਦਸ਼ਮੇਸ਼ ਨਗਰ, ਬਠਿੰਡਾ ਨੂੰ ਬਾਈਕ ਚੋਰੀ ਕਰਨ ਦੇ ਦੋਸ਼ ਹੇਠ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਤੇ ਉਸ ਦੇ ਕਬਜ਼ੇ ਵਿੱਚੋਂ ਚੋਰੀ ਦੀ ਬਾਈਕ ਬਰਾਮਦ ਕਰ ਲਈ। ਥਾਣਾ ਕੈਨਾਲ ਕਾਲੋਨੀ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਜਸਵਿੰਦਰ ਸਿੰਘ ਵਾਸੀ ਬਲਰਾਜ ਨਗਰ, ਬਠਿੰਡਾ ਨੇ ਦੱਸਿਆ ਕਿ 16 ਫਰਵਰੀ ਨੂੰ ਵਿਕਰਮ ਵਾਸੀ ਸੰਜੇ ਨਗਰ ਬਠਿੰਡਾ ਉਸ ਦੇ ਘਰ ਵਿਚ ਦਾਖਲ ਹੋਇਆ ਤੇ ਸੋਨੇ ਦੇ ਗਹਿਣਿਆਂ ਸਮੇਤ ਨਕਦੀ ਚੋਰੀ ਕਰਕੇ ਲੈ ਗਿਆ। ਪੁਲਿਸ ਨੇ ਮਾਮਲਾ ਦਰਜ ਕਰ ਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।