ਅਦਾਲਤ ਨੇ ਇਕ ਵਿਅਕਤੀ ਨੂੰ ਭਗੌੜਾ ਐਲਾਨਿਆ
ਅਦਾਲਤ ਨੇ ਇੱਕ ਵਿਅਕਤੀ ਨੂੰ ਭਗੌੜਾ ਐਲਾਨਿਆ
Publish Date: Wed, 25 Feb 2026 05:57 PM (IST)
Updated Date: Thu, 26 Feb 2026 04:07 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ :
ਅਦਾਲਤ ਵਿਚ ਲਗਾਤਾਰ ਗੈਰਹਾਜ਼ਰ ਰਹਿਣ ਕਾਰਨ ਇਕ ਵਿਅਕਤੀ ਨੂੰ ਭਗੌੜਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਥਾਣਾ ਸਿਵਲ ਲਾਈਨ ਪੁਲਿਸ ਨੇ ਅਦਾਲਤ ਦੇ ਹੁਕਮਾਂ ਅਨੁਸਾਰ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਭੇਜੀ ਗਈ ਸ਼ਿਕਾਇਤ ਅਨੁਸਾਰ ਜੂਨੀਅਰ ਮੈਜਿਸਟ੍ਰੇਟ ਫਸਟ ਕਲਾਸ ਦੀ ਅਦਾਲਤ ਵਿੱਚ ਸ਼ਾਹਜਿੰਦਰ ਸਿੰਘ ਵਾਸੀ ਆਦਰਸ਼ ਨਗਰ, ਗੋਨਿਆਣਾ ਮੰਡੀ ਖ਼ਿਲਾਫ਼ ਇਕ ਮਾਮਲਾ ਚੱਲ ਰਿਹਾ ਹੈ। ਅਦਾਲਤ ਵੱਲੋਂ ਦੋਸ਼ੀ ਨੂੰ ਕਈ ਵਾਰ ਸੰਮਨ ਜਾਰੀ ਕਰਕੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ, ਪ੍ਰੰਤੂ ਉਹ ਹਰ ਪੇਸ਼ੀ ਤੋਂ ਗੈਰਹਾਜ਼ਰ ਰਿਹਾ। ਇਸ ਦੇ ਚਲਦੇ ਅਦਾਲਤ ਨੇ ਉਸ ਨੂੰ ਭਗੌੜਾ ਘੋਸ਼ਿਤ ਕਰਦਿਆਂ ਪੁਲਿਸ ਨੂੰ ਉਸ ਖ਼ਿਲਾਫ਼ ਮਾਮਲਾ ਦਰਜ ਕਰਨ ਦੇ ਆਦੇਸ਼ ਦਿੱਤੇ। ਪੁਲਿਸ ਨੇ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਗ੍ਰਿਫ਼ਤਾਰੀ ਲਈ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ।