ਕੁੱਟਮਾਰ ਦੇ ਦੋਸ਼ ’ਚ 5 ਜਣਿਆਂ ਖ਼ਿਲਾਫ਼ ਕੇਸ ਦਰਜ
ਕੁੱਟਮਾਰ ਦੇ ਦੋਸ਼ ਵਿਚ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Publish Date: Wed, 25 Feb 2026 05:58 PM (IST)
Updated Date: Thu, 26 Feb 2026 04:07 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਤਲਵੰਡੀ ਸਾਬੋਂ ਪੁਲਿਸ ਨੇ ਕੁੱਟਮਾਰ ਦੇ ਦੋਸ਼ ਵਿਚ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਪਵਨ ਕੁਮਾਰ ਵਾਸੀ ਤਲਵੰਡੀ ਸਾਬੋਂ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਤਹਿਤ 23 ਫਰਵਰੀ ਨੂੰ ਮੁਲਜ਼ਮ ਬਲਵੀਰ ਖਾਨ, ਵਸੀਰ ਖਾਨ, ਰਾਜੂ ਖਾਨ, ਗਿਆਨ ਖਾਨ, ਸੀਫਾ ਨੇ ਆਪਣੇ ਕੁਝ ਅਣਪਛਾਤੇ ਸਾਥੀਆਂ ਨਾਲ ਮਿਲ ਕੇ ਉਸ ਦੀ ਕੁੱਟਮਾਰ ਕੀਤੀ। ਜਿਸ ਨਾਲ ਉਹ ਜ਼ਖ਼ਮੀ ਹੋ ਗਿਆ। ਪੁਲਿਸ ਨੇ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।