‘ਪੰਜਾਬ ਬਚਾਓ ਰੈਲੀ’ ਦੀਆਂ ਤਿਆਰੀਆਂ ਸਬੰਧੀ ਵਿਚਾਰਾਂ
ਕੈਪਸ਼ਨ: ਪਾਰਟੀ ਦਫ਼ਤਰ ਨਥਾਣਾ ਵਿਚ ਮੀਟਿੰਗ ਦੌਰਾਨ ਮੌਜੂਦ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਰਕਰਾਂ ਨਾਲ
Publish Date: Wed, 25 Feb 2026 06:29 PM (IST)
Updated Date: Thu, 26 Feb 2026 04:07 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਨਥਾਣਾ 7 ਮਾਰਚ ਸ਼ਨੀਵਾਰ ਨੂੰ ਗੋਨਿਆਣਾ ਮੰਡੀ ਦੀ ਨਵੀਂ ਅਨਾਜ ਮੰਡੀ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹੋਣ ਵਾਲੀ ‘ਪੰਜਾਬ ਬਚਾਓ ਰੈਲੀ’ ਦੀਆਂ ਤਿਆਰੀਆਂ ਸਬੰਧੀ ਅੱਜ ਪਾਰਟੀ ਦਫ਼ਤਰ ਵਿੱਚ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਰੈਲੀ ਦੀ ਅਗਵਾਈ ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੀਤੀ। ਮੀਟਿੰਗ ਵਿੱਚ ਪਾਰਟੀ ਦੇ ਉਪ ਪ੍ਰਧਾਨ ਬਲਕਾਰ ਸਿੰਘ ਬਰਾੜ, ਦਿਹਾਤੀ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ, ਹਲਕਾ ਇੰਚਾਰਜ ਡਾ. ਦਲਜੀਤ ਸਿੰਘ, ਸਰਕਲ ਜਥੇਦਾਰ ਗੁਰਭੇਜ ਸਿੰਘ, ਸਰਕਲ ਜਥੇਦਾਰ ਗੁਰਲਾਭ ਸਿੰਘ ਢੇਲਵਾ, ਸਰਕਲ ਜਥੇਦਾਰ ਅਮਰਜੀਤ ਸਿੰਘ ਜੀਡਾਵਾਲਾ, ਪੰਜਾਬ ਨੰਬਰਦਾਰ ਯੂਨੀਅਨ ਦੇ ਸੀਨੀਅਰ ਉਪ ਪ੍ਰਧਾਨ ਦਰਸ਼ਨ ਸਿੰਘ ਮਾਲਵਾ, ਜ਼ਿਲ੍ਹਾ ਪਰਿਸ਼ਦ ਮੈਂਬਰ ਸਵਰਨ ਸਿੰਘ ਪੂਹਲੀ, ਬਲਾਕ ਸਮਿਤੀ ਮੈਂਬਰ ਕੁਲਦੀਪ ਕੌਰ, ਮਨਜੀਤ ਕੌਰ ਪੂਹਲਾ, ਚਰਨਜੀਤ ਕੌਰ, ਗੁਰਮੇਲ ਕੌਰ, ਯੂਥ ਅਕਾਲੀ ਦਲ ਕੋਰ ਕਮੇਟੀ ਮੈਂਬਰ ਰੇਸ਼ਮ ਸਿੰਘ, ਕੁਲਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਢਿੱਲੋਂ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਅਹੁਦੇਦਾਰ ਮੌਜੂਦ ਰਹੇ। ਮੀਟਿੰਗ ਦੌਰਾਨ ਰੈਲੀ ਨੂੰ ਕਾਮਯਾਬ ਬਣਾਉਣ ਲਈ ਵਿਸਤ੍ਰਿਤ ਰਣਨੀਤੀ ’ਤੇ ਚਰਚਾ ਕੀਤੀ ਗਈ। ਨੇਤਾਵਾਂ ਨੇ ਵੱਖ-ਵੱਖ ਇਲਾਕਿਆਂ ਵਿੱਚ ਸੰਪਰਕ ਮੁਹਿੰਮ ਤੇਜ਼ ਕਰਨ, ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਰੈਲੀ ਵਿੱਚ ਸ਼ਾਮਲ ਹੋਣ ਦਾ ਨਿਮੰਤਰਣ ਦੇਣ ਅਤੇ ਹਰ ਵਰਗ ਦੀ ਭਾਗੀਦਾਰੀ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ “ਤਾਨਾਸ਼ਾਹੀ” ਕਰਾਰ ਦਿੱਤਾ ਅਤੇ ਇਸਨੂੰ ਖਤਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬੀਆਂ ਦੀ ਸਰਕਾਰ ਬਣਾ ਕੇ ਹੀ ਸੂਬੇ ਨੂੰ ਮੁੜ ਖੁਸ਼ਹਾਲ ਬਣਾਇਆ ਜਾ ਸਕਦਾ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹਰ ਵਰਗ—ਕਿਸਾਨ, ਮਜ਼ਦੂਰ, ਵਪਾਰੀ, ਔਰਤਾਂ ਅਤੇ ਨੌਜਵਾਨਾਂ—ਨੂੰ ਰੈਲੀ ਵਿੱਚ ਸ਼ਾਮਲ ਕਰਕੇ ਇਸ ਪ੍ਰੋਗਰਾਮ ਨੂੰ ਇਤਿਹਾਸਕ ਬਣਾਉਣ। ਪਾਰਟੀ ਅਹੁਦੇਦਾਰਾਂ ਨੇ ਵਿਸ਼ਵਾਸ ਦਿਵਾਇਆ ਕਿ 7 ਮਾਰਚ ਨੂੰ ਗੋਨਿਆਣਾ ਮੰਡੀ ਦੀ ਨਵੀਂ ਅਨਾਜ ਮੰਡੀ ਵਿੱਚ ਹੋਣ ਵਾਲੀ ‘ਪੰਜਾਬ ਬਚਾਓ ਰੈਲੀ’ ਵਿੱਚ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਕਰਕੇ ਪਾਰਟੀ ਆਪਣੀ ਤਾਕਤ ਦਾ ਪ੍ਰਦਰਸ਼ਨ ਕਰੇਗੀ।