ਹੈਪੇਟਾਇਟਸ ਦੀ ਜਾਂਚ ਸਬੰਧੀ ਲਾਇਆ ਕੈਂਪ
ਹੈਪੇਟਾਇਟਿਸ ਦੀ ਜਾਂਚ ਸਬੰਧੀ ਲਗਾਇਆ ਕੈਂਪ
Publish Date: Thu, 26 Feb 2026 04:18 PM (IST)
Updated Date: Thu, 26 Feb 2026 04:22 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਨਸ਼ਾ ਛਡਾਊ ਕੇਂਦਰ ਵਿਖੇ ਦਾਖਲ ਮਰੀਜ਼ਾਂ ਦੀ ਸਿਹਤ ਸੰਭਾਲ ਨੂੰ ਧਿਆਨ ਵਿਚ ਰੱਖਦਿਆਂ ਹੈਪੇਟਾਇਟਸ ਬੀ ਅਤੇ ਹੈਪੇਟਾਇਟਸ ਸੀ ਦੀ ਸਕ੍ਰੀਨਿੰਗ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਨਸ਼ਾ ਛਡਾਊ ਕੇਂਦਰ ਵਿੱਚ ਦਾਖਲ ਮਰੀਜ਼ਾਂ ਦੇ ਖੂਨ ਦੇ ਨਮੂਨੇ ਲੈ ਕੇ ਹੈਪੇਟਾਇਟਸ ਬੀ ਅਤੇ ਸੀ ਦੀ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਨਸ਼ੇ ਦੀ ਆਦਤ ਵਾਲੇ ਵਿਅਕਤੀਆਂ ਵਿੱਚ ਸੂਈਆਂ ਦੀ ਸਾਂਝੀ ਵਰਤੋਂ ਕਾਰਨ ਹੈਪੇਟਾਇਟਸ ਬੀ ਅਤੇ ਸੀ ਦਾ ਖਤਰਾ ਵੱਧ ਹੁੰਦਾ ਹੈ, ਇਸ ਲਈ ਸਮੇਂ-ਸਮੇਂ ’ਤੇ ਸਕ੍ਰੀਨਿੰਗ ਕਰਨਾ ਬਹੁਤ ਜ਼ਰੂਰੀ ਹੈ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ ਨੇ ਦੱਸਿਆ ਕਿ ਮਰੀਜ਼ਾਂ ਨੂੰ ਹੈਪੇਟਾਇਟਸ ਬੀ ਤੋਂ ਬਚਾਅ ਲਈ ਟੀਕਾਕਰਨ ਅਤੇ ਹੈਪੇਟਾਇਟਸ ਸੀ ਦੇ ਇਲਾਜ ਬਾਰੇ ਵੀ ਜਾਣਕਾਰੀ ਦਿੱਤੀ।