ਆਸ਼ਾ ਵਰਕਰਾਂ ਨੂੰ ਟੀਕਾਕਰਨ ਸਬੰਧੀ ਦਿੱਤੀ ਟ੍ਰੇਨਿੰਗ
ਆਸ਼ਾ ਵਰਕਰਾਂ ਨੂੰ ਟੀਕਾਕਰਨ ਸਬੰਧੀ ਦਿੱਤੀ ਟ੍ਰੇਨਿੰਗ
Publish Date: Thu, 26 Feb 2026 04:19 PM (IST)
Updated Date: Thu, 26 Feb 2026 04:22 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਰਾਸ਼ਟਰੀ ਟੀਕਾਕਰਣ ਪ੍ਰੋਗਰਾਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਆਸ਼ਾ ਵਰਕਰਾਂ ਨੂੰ ਅਰਬਨ ਸਿਹਤ ਕੇਂਦਰ ਬੇਅੰਤ ਨਗਰ ਵਿਖੇ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ। ਜਿਸ ਦਾ ਉਦੇਸ਼ ਮਾਤਾ ਅਤੇ ਬੱਚਿਆਂ ਦੀ ਸਿਹਤ ਸੁਰੱਖਿਆ ਨੂੰ ਮਜ਼ਬੂਤ ਕਰਨਾ ਸੀ। ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਦੱਸਿਆ ਕਿ ਟ੍ਰੇਨਿੰਗ ਦੌਰਾਨ ਆਸ਼ਾ ਵਰਕਰਾਂ ਨੂੰ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਨਿਯਮਿਤ ਟੀਕਾਕਰਨ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਟੀਕਾਕਰਣ ਸਾਰਣੀ, ਟੀਕਿਆਂ ਦੀ ਸਹੀ ਸੰਭਾਲ (ਕੋਲਡ ਚੇਨ ਪ੍ਰਬੰਧਨ), ਟੀਕਾਕਰਣ ਤੋਂ ਬਾਅਦ ਆਉਣ ਵਾਲੇ ਹਲਕੇ ਪ੍ਰਭਾਵਾਂ ਅਤੇ ਉਨ੍ਹਾਂ ਦੀ ਸੰਭਾਲ ਬਾਰੇ ਵੀ ਸਮਝਾਇਆ ਗਿਆ। ਟ੍ਰੇਨਿੰਗ ਦੌਰਾਨ ਸਵਾਲ-ਜਵਾਬ ਸੈਸ਼ਨ ਵੀ ਰੱਖਿਆ ਗਿਆ, ਜਿਸ ਵਿਚ ਆਸ਼ਾ ਵਰਕਰਾਂ ਨੇ ਆਪਣੇ ਸੰਦੇਹ ਦੂਰ ਕੀਤੇ। ਸਿਹਤ ਅਧਿਕਾਰੀਆਂ ਨੇ ਵਿਸ਼ਵਾਸ ਜਤਾਇਆ ਕਿ ਇਸ ਟ੍ਰੇਨਿੰਗ ਨਾਲ ਟੀਕਾਕਰਨ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਮਾਤਾ-ਬੱਚਾ ਮੌਤ ਦਰ ਵਿਚ ਘਟਾਓ ਆਵੇਗਾ।