ਵਿਦਿਆਰਥੀਆਂ ਨੇ ਆਈਟੀਆਈ ’ਚ ਕੀਤਾ ਵਿੱਦਿਅਕ ਦੌਰਾ
ਵਿਦਿਆਰਥੀਆਂ ਨੇ ਆਈਟੀਆਈ ਵਿਖੇ ਵਿੱਦਿਅਕ ਦੌਰਾ ਕੀਤਾ
Publish Date: Thu, 26 Feb 2026 04:24 PM (IST)
Updated Date: Thu, 26 Feb 2026 04:28 PM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ
ਕੋਟ ਫੱਤਾ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਲੀ ਨਿਹਾਲ ਸਿੰਘ ਵਾਲਾ ਵੱਲੋਂ ਵਿਦਿਆਰਥੀਆਂ ਦੇ ਵਿੱਦਿਅਕ ਅਤੇ ਤਕਨੀਕੀ ਗਿਆਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਬਾਬਾ ਫ਼ਰੀਦ ਆਈਟੀਆਈ ਕੋਟਸ਼ਮੀਰ ਵਿਖੇ ਵਿੱਦਿਅਕ ਟੂਰ ਕਰਵਾਇਆ ਗਿਆ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਆਈਟੀਆਈ ਵਿਚ ਚੱਲ ਰਹੀਆਂ ਵੱਖ-ਵੱਖ ਟਰੇਡਾਂ ਬਾਰੇ ਜਾਣਕਾਰੀ ਦਿੱਤੀ ਗਈ। ਸੰਸਥਾ ਦੇ ਪ੍ਰਿੰਸੀਪਲ ਸੁਖਪ੍ਰੀਤ ਸਿੰਘ ਨੇ ਵਿਦਿਆਰਥੀਆਂ ਦਾ ਸਵਾਗਤ ਕਰਦੇ ਹੋਏ ਤਕਨੀਕੀ ਸਿੱਖਿਆ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਇੰਸਟ੍ਰਕਟਰਾਂ ਵੱਲੋਂ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਕੰਮਕਾਜ, ਮਸ਼ੀਨਰੀ ਅਤੇ ਤਕਨੀਕੀ ਸਹੂਲਤਾਂ ਬਾਰੇ ਵੀ ਦੱਸਿਆ ਗਿਆ। ਵਿਦਿਆਰਥੀਆਂ ਨੇ ਵਰਕਸ਼ਾਪਾਂ ਦਾ ਦੌਰਾ ਕਰ ਕੇ ਮਸ਼ੀਨਾਂ ਦੀ ਕਾਰਗੁਜ਼ਾਰੀ ਨੂੰ ਨਜ਼ਦੀਕੋਂ ਵੇਖਿਆ ਅਤੇ ਆਪਣੇ ਪ੍ਰਸ਼ਨਾਂ ਦੇ ਜਵਾਬ ਪ੍ਰਾਪਤ ਕੀਤੇ। ਸਕੂਲ ਦੇ ਅਧਿਆਪਕਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਵਿੱਦਿਅਕ ਟੂਰ ਵਿਦਿਆਰਥੀਆਂ ਨੂੰ ਆਪਣੇ ਭਵਿੱਖੀ ਕਰੀਅਰ ਦੀ ਚੋਣ ਕਰਨ ਵਿਚ ਮਦਦਗਾਰ ਸਾਬਤ ਹੁੰਦੇ ਹਨ।