ਜਲਾਲ ’ਚ 415 ਮਰੀਜ਼ਾਂ ਦੇ ਮੁਫ਼ਤ ਲੈਂਜ ਪਾਏ
ਜਲਾਲ ਵਿਖੇ 415 ਮਰੀਜ਼ਾਂ ਦੇ ਮੁਫਤ ਲੈਂਜ ਪਾਏ
Publish Date: Thu, 26 Feb 2026 04:45 PM (IST)
Updated Date: Thu, 26 Feb 2026 04:49 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ : ਸੰਤ ਬਾਬਾ ਕਰਨੈਲ ਦਾਸ ਦੇ ਆਸ਼ੀਰਵਾਦ ਨਾਲ ਮੌਜੂਦਾ ਗੱਦੀ ਨਸ਼ੀਨ ਸੁਆਮੀ ਬ੍ਰਹਮਮੁਨੀ ਦੀ ਅਗਵਾਈ ਹੇਠ ਅਤੇ ਸੰਸਥਾ ਦੇ ਮੁੱਖ ਪ੍ਰਬੰਧਕ ਬਾਬਾ ਗੰਗਾ ਰਾਮ ਦੀਆਂ ਕੋਸ਼ਿਸ਼ਾਂ ਸਦਕਾ 263ਵਾਂ ਅੱਖਾਂ ਦਾ ਮੁਫ਼ਤ ਲੈਂਜ ਕੈਂਪ ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ ਜਲਾਲ ਵਿਖੇ ਲਗਾਇਆ ਗਿਆ। ਬਾਬਾ ਗੰਗਾ ਰਾਮ ਨੇ ਜਾਣਕਾਰੀ ਦਿੰਦੇ ਦਸਿਆ ਕਿ ਉੱਚ ਕੋਟੀ ਦੇ ਡਾ. ਰਵੀਕਾਂਤ ਬਮੋਤਰਾ ਐੱਮਐੱਸਆਈ ਸਰਜਨ, ਡਾ. ਮਿਨਾਕਸ਼ੀ ਸਿੰਧੂ ਐੱਮਐੱਸਆਈ ਸਰਜਨ ਵੱਲੋਂ 1015 ਮਰੀਜ਼ਾਂ ਦਾ ਚੈੱਕਅਪ ਕਰ ਕੇ ਮੁਫ਼ਤ ਦਵਾਈਆਂ ਵੰਡੀਆਂ ਗਈਆਂ ਅਤੇ ਆਪ੍ਰੇਸ਼ਨ ਯੋਗ 415 ਮਰੀਜ਼ਾਂ ਦੇ ਮੁਫ਼ਤ ਲੈਂਜ ਪਾਏ ਗਏ। ਇਸ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਇਸ ਸਮੇਂ ਸਮੁੱਚਾ ਸਟਾਫ ਹਾਜ਼ਰ ਸੀ।