ਸਰਕਾਰੀ ਸਕੂਲ ’ਚ ਦਾਖਲਾ ਮੁਹਿੰਮ ਸ਼ੁਰੂ
ਸਰਕਾਰੀ ਸਕੂਲ ਵਿਖੇ ਦਾਖਲਾ ਮੁਹਿੰਮ ਸ਼ੁਰੂ
Publish Date: Thu, 26 Feb 2026 04:51 PM (IST)
Updated Date: Thu, 26 Feb 2026 04:55 PM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ
ਕੋਟਫੱਤਾ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਹਿਰੀ ਦੇਵੀ ਨਗਰ ਬਠਿੰਡਾ ਵਿਖੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਤਕ ਦਾਖ਼ਲਾ ਮੁਹਿੰਮ ਦਾ ਸ਼ੁੱਭਆਰੰਭ ਪ੍ਰਿੰਸੀਪਲ ਲਵਲੀਨ ਕੌਰ ਦੀ ਯੋਗ ਅਗਵਾਈ ਹੇਠ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਪਿੰਡ ਦੇ ਸਰਪੰਚ ਬਲਜੀਤ ਸਿੰਘ ਅਤੇ ਸਮੂਹ ਪੰਚਾਇਤ ਮੈਂਬਰਾਂ ਨੇ ਵੀ ਹਾਜ਼ਰੀ ਭਰੀ ਅਤੇ ਸਕੂਲ ਪ੍ਰਬੰਧਨ ਨੂੰ ਹਰ ਤਰ੍ਹਾਂ ਦਾ ਭਰਪੂਰ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਪ੍ਰਿੰਸੀਪਲ ਨੇ ਦੱਸਿਆ ਕਿ ਦਾਖਲਾ ਮੁਹਿੰਮ ਨੂੰ ਸਫਲ ਬਣਾਉਣ ਲਈ ਸਕੂਲ ਅਧਿਆਪਕਾਂ ਦੀਆਂ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ। ਜੋ ਘਰ-ਘਰ ਜਾ ਕੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿਚ ਉਪਲਬਧ ਸਰਕਾਰੀ ਆਧੁਨਿਕ ਸਹੂਲਤਾਂ, ਯੋਗ ਅਤੇ ਅਨੁਭਵੀ ਅਧਿਆਪਕ ਸਟਾਫ, ਸਮਾਰਟ ਕਲਾਸਰੂਮ, ਖੇਡਾਂ ਅਤੇ ਹੋਰ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਗੁਣਵੱਤਾ ਯੁਕਤ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ। ਸਕੂਲ ਵੱਲੋਂ ਬੱਚਿਆਂ ਦੇ ਭਵਿੱਖ ਨੂੰ ਰੋਸ਼ਨ ਬਣਾਉਣ ਲਈ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲ ਵਿੱਚ ਕਰਵਾ ਕੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਮਜ਼ਬੂਤ ਕਦਮ ਚੁੱਕਣ। ਪਿੰਡ ਪੰਚਾਇਤ ਅਤੇ ਸਥਾਨਕ ਵਾਸੀਆਂ ਵੱਲੋਂ ਸਕੂਲ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।