- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੋਠਾਗੁਰੂ 'ਚ ਅਕਾਲੀ ਦਲ ਨੂੰ ਵੱਡਾ ਸਿਆਸੀ ਬਲ ਮਿਲਿਆ

- ਦੋ ਮੌਜੂਦਾ ਕੌਂਸਲਰ ਤੇ ਸਾਬਕਾ ਸਰਪੰਚ ਸਮੇਤ 57 ਪਰਿਵਾਰ ਅਕਾਲੀ ਦਲ ’ਚ ਸ਼ਾਮਲ
ਵੀਰਪਾਲ ਭਗਤਾ, ਪੰਜਾਬੀ ਜਾਗਰਣ
ਭਗਤਾ ਭਾਈਕਾ : ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਰਾਮਪੁਰਾ ਫੂਲ ਵਿਚ ਉਸ ਸਮੇਂ ਵੱਡਾ ਸਿਆਸੀ ਬਲ ਮਿਲਿਆ, ਜਦੋਂ ਨਗਰ ਪੰਚਾਇਤ ਕੋਠਾਗੁਰੂ ਦੇ ਦੋ ਮੌਜੂਦਾ ਕੌਂਸਲਰ, ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਰਪੰਚ ਸਮੇਤ 57 ਹੋਰ ਪਰਿਵਾਰਾਂ ਨੇ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਹੇਠ ਆਪ ਅਤੇ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਦੌਰਾਨ ਨਗਰ ਪੰਚਾਇਤ ਕੋਠਾਗੁਰੂ ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਅਵਤਾਰ ਸਿੰਘ ਤਾਰਾ, ਮੌਜੂਦਾ ਕੌਂਸਲਰ ਗੁਰਜੰਟ ਸਿੰਘ ਜੰਟੂ, ਸੀਨੀਅਰ ਕਾਂਗਰਸੀ ਆਗੂ ਸਾਬਕਾ ਸਰਪੰਚ ਜਰਨੈਲ ਸਿੰਘ ਸੰਧੂ, ਮਨਜਿੰਦਰ ਸਿੰਘ ਡਿੰਪੀ ਭੱਲਾ, ਗੁਰਸਿਮਰਨ ਸਿੰਘ, ਜਗਸੀਰ ਸਿੰਘ, ਬੰਤ ਸਿੰਘ ਆਦਿ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਕੋਠਾਗੁਰੂ ਤੋਂ ਹੀ ਮੋਤੀ ਸਿੰਘ ਸਾਬਕਾ ਸਰਪੰਚ ਦੀ ਪ੍ਰੇਰਨਾ ਸਦਕਾ ਰੇਸ਼ਮ ਸਿੰਘ, ਰਾਜਵਿੰਦਰ ਸਿੰਘ, ਗੁਰਮੇਲ ਸਿੰਘ, ਜਗਸੀਰ ਸਿੰਘ, ਬਲਦੇਵ ਸਿੰਘ, ਲਵਪ੍ਰੀਤ ਸਿੰਘ, ਸੋਹਣ ਸਿੰਘ, ਰਮਨਦੀਪ ਸਿੰਘ, ਬਿੱਟੂ ਸਿੰਘ, ਗੁਰਮੇਲ ਸਿੰਘ, ਮਹੇਸਰ ਸਿੰਘ, ਜਸਵਿੰਦਰ ਸਿੰਘ, ਇੰਦਰਜੀਤ ਸਿੰਘ, ਹੈਪੀ ਸਿੰਘ, ਸੁਖਪ੍ਰੀਤ ਸਿੰਘ, ਮੇਜਰ ਸਿੰਘ, ਗੁਰਵੰਤ ਸਿੰਘ, ਸੁਰਜੀਤ ਸਿੰਘ, ਚਮਕੌਰ ਸਿੰਘ, ਨਿੱਕਾ ਸਿੰਘ, ਹਰਦਮ ਸਿੰਘ, ਚਮਕੌਰ ਸਿੰਘ, ਨਛੱਤਰ ਸਿੰਘ, ਗੋਰਾ ਸਿੰਘ, ਰਾਜਪ੍ਰੀਤ ਸਿੰਘ, ਅਮਨਪ੍ਰੀਤ ਸਿੰਘ, ਕੁਲਵੀਰ ਸਿੰਘ, ਗੁਰਦੀਪ ਕੌਰ, ਸੰਦੀਪ ਕੌਰ, ਮਨਪ੍ਰੀਤ ਕੌਰ, ਚਰਨਜੀਤ ਕੌਰ, ਪੂਜਾ ਕੌਰ, ਰਾਜ ਕੌਰ, ਕੋਮਲ ਕੌਰ, ਕੁਲਵੰਤ ਕੌਰ, ਗੁਰਪ੍ਰੀਤ ਕੌਰ, ਕੋਮਲਪ੍ਰੀਤ ਕੌਰ ਅਤੇ ਪਰਮਜੀਤ ਕੌਰ ਨੇ ਪਰਿਵਾਰਾਂ ਸਮੇਤ ਆਪ ਅਤੇ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ।
ਇਸ ਮੌਕੇ ਸਾਬਕਾ ਮੰਤਰੀ ਮਲੂਕਾ ਨੇ ਦਾਅਵਾ ਕੀਤਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਸਿਆਸੀ ਹਨੇਰੀ ਚੱਲ ਰਹੀ ਹੈ, ਜਿਸ ਕਰ ਕੇ ਵੱਡੀ ਗਿਣਤੀ ਵਿੱਚ ਲੋਕ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਕੋਠਾਗੁਰੂ ਵਿਖੇ ਵੱਖ ਵੱਖ 57 ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਚ ਸ਼ੁਰੂ ਕੀਤੀਆਂ ਪੰਜਾਬ ਬਚਾਓ ਰੈਲੀਆਂ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਆਪ ਮੁਹਾਰੇ ਇਨ੍ਹਾਂ ਰੈਲੀਆਂ ਵਿਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦਾ ਉਤਸ਼ਾਹ ਦੱਸ ਰਿਹਾ ਹੈ ਕਿ ਉਹ 2027 ਵਿਚ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣਗੇ ਅਤੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣਗੇ। ਉਨ੍ਹਾਂ ਕਿਹਾ ਕਿ ਹਲਕਾ ਰਾਮਪੁਰਾ ਫੂਲ ਦੇ ਕਸਬਾ ਭਾਈਰੂਪਾ ਦੀ ਅਨਾਜ ਮੰਡੀ ਵਿਚ 28 ਫਰਵਰੀ ਨੂੰ ਪੰਜਾਬ ਬਚਾਓ ਰੈਲੀ ਵਿਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਇਸ ਰੈਲੀ ਵਿੱਚ ਹੁੰਮ ਹੁਮਾ ਕੇ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਅਕਾਲੀ ਆਗੂ ਸੁਖਮੰਦਰ ਸਿੰਘ ਸਰਾਂ, ਮੋਤੀ ਸਿੰਘ ਸਾਬਕਾ ਸਰਪੰਚ, ਮੰਗਲ ਸਿੰਘ ਸੋਢੀ, ਦਰਸਨ ਸਿੰਘ ਗੌਦਾਰਾ, ਜਗਸੀਰ ਸਿੰਘ ਜੱਗ, ਰਛਪਾਲ ਸਿੰਘ ਨੀਲਾ, ਬਲੌਰ ਸਿੰਘ ਬਾਠ, ਜਸਵੰਤ ਸਿੰਘ ਕਾਲਾ ਬਲਾਹੜ੍ਹ, ਮਲਕੀਤ ਸਿੰਘ, ਅਵਤਾਰ ਸਿੰਘ ਬਦੇਸਾ, ਬੇਅੰਤ ਸਿੰਘ, ਮੇਵਾ ਸਿੰਘ ਨੰਬਰਦਾਰ, ਸੋਹਨ ਸਿੰਘ ਵੜੈਚ ਆਦਿ ਹਾਜ਼ਰ ਸਨ।