ਵੱਖ-ਵੱਖ ਥਾਵਾਂ ਤੋਂ ਦੋ ਲਾਸ਼ਾਂ ਬਰਾਮਦ
ਵੱਖ ਵੱਖ ਥਾਵਾਂ ਤੋਂ ਦੋ ਲਾਸ਼ਾਂ ਬਰਾਮਦ
Publish Date: Thu, 26 Feb 2026 05:06 PM (IST)
Updated Date: Thu, 26 Feb 2026 05:10 PM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਰੇਲਵੇ ਪਾਰਸਲ ਘਰ ਨੇੜੇ ਰੇਲਵੇ ਟਰੈਕ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰ ਅਤੇ ਥਾਣਾ ਜੀਆਰਪੀ ਦੇ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਘਟਨਾ ਦੀ ਜਾਂਚ ਕੀਤੀ। ਮ੍ਰਿਤਕ ਕੋਲ ਅਜਿਹੀ ਕੋਈ ਚੀਜ਼ ਨਹੀਂ ਮਿਲੀ ਜਿਸ ਨਾਲ ਉਸ ਦੀ ਸ਼ਨਾਖ਼ਤ ਹੋ ਸਕੇ। ਪੁਲਿਸ ਕਾਰਵਾਈ ਤੋਂ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਪਹੁੰਚਾਇਆ। ਇਸੇ ਤਰ੍ਹਾਂ ਥਰਮਲ ਪਲਾਂਟ ਪਿੱਛੇ ਬਠਿੰਡਾ ਗੰਗਾਨਗਰ ਰੇਲਵੇ ਲਾਈਨ ’ਤੇ ਰੇਲਵੇ ਟਰੈਕ ਨੇੜੇ ਇਕ ਲਾਸ਼ ਮਿਲੀ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰ ਮੌਕੇ ’ਤੇ ਪਹੁੰਚੇ। ਮ੍ਰਿਤਕ ਦੀ ਪਛਾਣ ਯੋਗੇਸ਼ ਕੁਮਾਰ ਵਾਸੀ ਬੀਬੀ ਵਾਲਾ ਰੋਡ ਵਜੋਂ ਹੋਈ। ਪੁਲਿਸ ਕਾਰਵਾਈ ਤੋਂ ਬਾਅਦ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਪਹੁੰਚਾਇਆ।