ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀ ਗ੍ਰਿਫ਼ਤਾਰ
ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ ਪੰਜ ਵਿਅਕਤੀ ਗ੍ਰਿਫਤਾਰ
Publish Date: Thu, 26 Feb 2026 05:48 PM (IST)
Updated Date: Thu, 26 Feb 2026 05:52 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਇਨ੍ਹਾਂ ਮੁਲਜ਼ਮਾਂ ਕੋਲੋਂ 410 ਨਸ਼ੇ ਦੀਆਂ ਗੋਲੀਆਂ, 165 ਕੈਪਸੂਲ ਅਤੇ 1 ਕਿੱਲੋ 500 ਗ੍ਰਾਮ ਭੁੱਕੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਤਿਓਣਾ ਵਿੱਚ ਛਾਪੇਮਾਰੀ ਕਰਦਿਆਂ ਗੁਰਪ੍ਰੀਤ ਸਿੰਘ ਨੂੰ 360 ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਥਾਣਾ ਭਗਤਾ ਭਾਈਕਾ ਦੀ ਪੁਲਿਸ ਨੇ ਵੀ ਪਿੰਡ ਅਕਾਲੀਆਂ ਵਿੱਚ ਛਾਪੇਮਾਰੀ ਕਰਦਿਆਂ ਜਸਪ੍ਰੀਤ ਸਿੰਘ ਨੂੰ 50 ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਇਸ ਤਰ੍ਹਾਂ ਹੀ ਥਾਣਾ ਮੌੜ ਮੰਡੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਰ ’ਤੇ ਪਿੰਡ ਮੌੜ ਕਲਾਂ ਵਿੱਚ ਛਾਪੇਮਾਰੀ ਕਰਦਿਆਂ ਅਜੇ ਕੁਮਾਰ ਵਾਸੀ ਮੌੜ ਕਲਾਂ ਅਤੇ ਬਲਦੇਵ ਸਿੰਘ ਵਾਸੀ ਮੌੜ ਖੁਰਦ ਨੂੰ 165 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਫੜਿਆ ਹੈ। ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਵੀ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਮਕੰਦ ਸਿੰਘ ਵਾਸੀ ਫਰੀਦਕੋਟ ਕੋਟਲੀ ਨੂੰ ਡੇਢ ਕਿਲੋ ਭੁੱਕੀ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।