ਜਨਗਣਨਾ ਦੇ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ ਸਿਖ਼ਲਾਈ ਪ੍ਰੋਗਰਾਮ ਕਰਵਾਇਆ
ਜਨਗਣਨਾ ਦੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਿਖ਼ਲਾਈ ਪ੍ਰੋਗਰਾਮ
Publish Date: Thu, 26 Feb 2026 05:56 PM (IST)
Updated Date: Thu, 26 Feb 2026 05:58 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ
ਬਠਿੰਡਾ : ਡਾਇਰੈਕਟਰ, ਡਾਇਰੈਕਟੋਰੇਟ ਆਫ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਵਿੱਚ ਜਨਗਣਨਾ ਦੇ ਕੰਮਾਂ ਨੂੰ ਸੁਚਾਰੂ ਅਤੇ ਤਕਨੀਕੀ ਢੰਗ ਨਾਲ ਮੁਕੰਮਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵੱਲੋਂ ਸਰਗਰਮੀਆਂ ਜਾਰੀ ਹਨ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਜਨਗਣਨਾ ਅਫ਼ਸਰ ਬਠਿੰਡਾ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਠਿੰਡਾ ਵਿਖੇ ਜ਼ਿਲ੍ਹੇ ਦੇ ਸਮੂਹ ਚਾਰਜ ਅਫ਼ਸਰਾਂ ਅਤੇ ਟੈਕਨੀਕਲ ਸਟਾਫ਼ ਲਈ ਇੱਕ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ। ਇਸ ਸਿਖ਼ਲਾਈ ਦਾ ਮੁੱਖ ਮਕਸਦ ਜਨਗਣਨਾ ਪ੍ਰਕਿਰਿਆ ਨੂੰ ਤਕਨੀਕੀ ਤੌਰ ’ਤੇ ਬਿਨਾਂ ਕਿਸੇ ਤਰੁਟੀ ਦੇ ਸਮੇਂ ਸਿਰ ਨੇਪਰੇ ਚਾੜ੍ਹਨਾ ਹੈ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਜ਼ਿਲ੍ਹਾ ਸੈਂਸਸ ਅਫ਼ਸਰ ਕੰਚਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਗਣਨਾ ਦੇ ਕੰਮਾਂ ਸਬੰਧੀ ਸੀਐੱਮਐੱਮਐੱਸ ਪੋਰਟਲ ਅਤੇ ਐੱਚਐੱਲਬੀਸੀ ਵੈੱਬ ਪੋਰਟਲ ਬਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ ਗਈ। ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ ਡਿਪਟੀ ਈਐੱਸਏ ਚਰਨਜੀਤ ਕੌਰ, ਜ਼ਿਲ੍ਹੇ ਦੇ ਸਮੂਹ ਜਨਗਣਨਾ ਨਾਲ ਸਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਹਿੱਸਾ ਲਿਆ।