ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ 11 ਵਿਅਕਤੀ ਗ੍ਰਿਫਤਾਰ 19.32 ਗ੍ਰਾਮ ਹੈਰੋਇਨ, 21390 ਕੈਪਸੂਲ ਬਰਾਮਦ
ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ 11 ਵਿਅਕਤੀ ਗ੍ਰਿਫਤਾਰ 19.32 ਗ੍ਰਾਮ ਹੈਰੋਇਨ, 21390 ਕੈਪਸੂਲ ਬਰਾਮਦ
Publish Date: Fri, 27 Feb 2026 03:53 PM (IST)
Updated Date: Fri, 27 Feb 2026 03:55 PM (IST)

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ ਬਠਿੰਡਾ ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ 11 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਜਦੋਂ ਕਿ ਇਕ ਦੀ ਭਾਲੀ ਕੀਤੀ ਜਾ ਰਹੀ ਹੈ। ਪੁਲਿਸ ਨੇ ਫੜੇ ਗਏ ਇਨ੍ਹਾਂ ਮੁਲਜ਼ਮਾਂ ਕੋਲੋਂ 19.32 ਗ੍ਰਾਮ ਹੈਰੋਇਨ, 21390 ਪਾਬੰਦੀਸ਼ੁਦਾ ਕੈਪਸੂਲ ਅਤੇ 7 ਕਿਲੋ 230 ਗਰਾਮ ਪੋਸਤ ਦੇ ਹਰੇ ਬੂਟੇ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਨੇ ਗਸ਼ਤ ਦੌਰਾਨ ਸਰਹੰਦ ਨਹਿਰ ਦੇ ਨਜ਼ਦੀਕ ਇਕ ਗੱਡੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਵਿਚੋਂ 21 ਹਜ਼ਾਰ 390 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ। ਪੁਲਿਸ ਅਨੁਸਾਰ ਗੱਡੀ ਵਿਚੋਂ 21 ਹਜ਼ਾਰ ਪਰੈਗਾਬਲਿਨ ਅਤੇ 300 ਗਾਬਾ ਕੈਪਸੂਲ ਬਰਾਮਦ ਹੋਏ, ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਸੰਦੀਪ ਸਿੰਘ ਵਾਸੀ ਸੁਰਖਪੀਰ ਰੋਡ ਬਠਿੰਡਾ ਵਜੋਂ ਹੋਈ ਹੈ। ਇਸ ਤਰ੍ਹਾਂ ਹੀ ਥਾਣਾ ਥਰਮਲ ਦੀ ਪੁਲਿਸ ਨੇ ਲਾਲ ਕੁਆਟਰਾਂ ਨੇੜੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 1.68 ਗਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਅੰਗਰੇਜ਼ ਸਿੰਘ ਵਾਸੀ ਖੇਤਾ ਸਿੰਘ ਬਸਤੀ ਬਠਿੰਡਾ ਵਜੋਂ ਹੋਈ ਹੈ। ਥਾਣਾ ਫੂਲ ਦੀ ਪੁਲਿਸ ਨੇ ਵੀ ਮੇਨ ਰੋਡ ਫੂਡ ਸਲਾਬਤਪੁਰਾ ਨੇੜੇ ਭਾਰਤ ਮਾਲਾ ਪੁੱਲ ਨਜ਼ਦੀਕ ਦੋ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਪਾਰਟੀ ਨੇ ਮੁਲਜਮਾਂ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਨ੍ਹਾਂ ਦੀ ਪਛਾਣ ਰੇਸ਼ਮ ਖਾਨ ਵਾਸੀ ਪਿੰਡ ਢਿਪਾਲੀ ਅਤੇ ਕੁਲਦੀਪ ਸਿੰਘ ਵਾਸੀ ਪਿੰਡ ਹਰਨਾਮ ਸਿੰਘ ਵਾਲਾ ਵਜੋਂ ਹੋਈ ਹੈ। ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਵੀ ਲਿੰਕ ਰੋਡ ਰਾਮਪੁਰਾ ਨੇੜੇ ਪੈਦਲ ਆ ਰਹੇ ਦੋ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 4.15 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜਮਾਂ ਨੂੰ ਮੌਕੇ ’ਤੇ ਫੜ ਲਿਆ, ਜਿਨ੍ਹਾਂ ਦੀ ਪਛਾਣ ਜਸਵੰਤ ਸਿੰਘ ਵਾਸੀ ਪਿੰਡ ਮੰਡੀ ਕਲਾਂ ਅਤੇ ਜੋਨੀ ਕੁਮਾਰ ਵਾਸੀ ਪਿੰਡ ਖੋਖਰ ਵਜੋਂ ਹੋਈ। ਇਕ ਹੋਰ ਮਾਮਲੇ ਵਿਚ ਥਾਣਾ ਬਾਲਿਆਂਵਾਲੀ ਦੀ ਪਿੰਡ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰਦਿਆਂ ਪਿੰਡ ਖੋਖਰ ਤੋਂ ਸਿਕੰਦਰ ਸਿੰਘ ਵਾਸੀ ਡਿਖ ਨੂੰ ਛੇ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪਿੰਡ ਬਹਿਮਣ ਕੌਰ ਸਿੰਘ ਤੋਂ ਬਲਵਿੰਦਰ ਸਿੰਘ ਨੂੰ 4.02 ਗਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ, ਜਦੋਂ ਕਿ ਉਸ ਦੇ ਸਾਥੀ ਸੇਵਕ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ। ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਹੀ ਪਿੰਡ ਭਾਗੀ ਬਾਂਦਰ ਵਿਚ ਛਾਪੇਮਾਰੀ ਕਰਦਿਆਂ ਸੁਖਮੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਬਾਸੀ ਪਿੰਡ ਭਾਗੀ ਬਾਂਦਰ ਨੂੰ 5.47 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਕ ਹੋਰ ਮਾਮਲੇ ਵਿਚ ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਪਿੰਡ ਫੁੱਲੋ ਖਾਰੀ ਤੋਂ ਗੁਰਪ੍ਰੀਤ ਸਿੰਘ ਨੂੰ 90 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਖਿਲਾਫ ਐਨਡੀਪੀਐਸ ਦੀਆਂ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।