ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਰਜਿਸਟ੍ਰੇਸ਼ਨ ਪ੍ਰਕਿਰਿਆ ਹੋਈ ਹੋਰ ਆਸਾਨ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਰਜਿਸਟ੍ਰੇਸ਼ਨ ਪ੍ਰਕਿਰਿਆ ਹੋਈ ਹੋਰ ਆਸਾਨ
Publish Date: Fri, 27 Feb 2026 03:55 PM (IST)
Updated Date: Fri, 27 Feb 2026 03:58 PM (IST)

ਆਧਾਰ ਅਤੇ ਵੋਟਰ ਆਈਡੀ ਨਾਲ ਮੌਕੇ ‘ਤੇ ਹੀ ਬਣ ਰਿਹਾ ਕਾਰਡ, ਜ਼ਿਲ੍ਹੇ ਦੇ 55 ਥਾਵਾਂ ‘ਤੇ ਕੈਂਪ ਜਾਰੀ ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ 10 ਲੱਖ ਰੁਪਏ ਤਕ ਦੇ ਮੁਫ਼ਤ ਇਲਾਜ ਦੀ ਸੁਵਿਧਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਹੇਠ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਹੋਰ ਵੀ ਆਸਾਨ ਬਣਾ ਦਿੱਤਾ ਗਿਆ ਹੈ। ਹੁਣ ਸਿਰਫ਼ ਆਧਾਰ ਕਾਰਡ ਅਤੇ ਪੰਜਾਬ ਦੇ ਵੋਟਰ ਆਈਡੀ ਕਾਰਡ ਦੇ ਆਧਾਰ ‘ਤੇ ਮੌਕੇ ‘ਤੇ ਹੀ ਰਜਿਸਟ੍ਰੇਸ਼ਨ ਕਰਕੇ ਕਾਰਡ ਜਾਰੀ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਰਾਜ਼ੇਸ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਨਿਵਾਸੀ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ ਜਾਂ ਪ੍ਰਸ਼ਾਸਨ ਵੱਲੋਂ ਲਗਾਏ ਜਾ ਰਹੇ ਵਿਸ਼ੇਸ਼ ਰਜਿਸਟ੍ਰੇਸ਼ਨ ਕੈਂਪਾਂ ਵਿੱਚ ਜਾ ਕੇ ਆਸਾਨੀ ਨਾਲ ਆਪਣਾ ਨਾਮ ਦਰਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਸ ਕਿਸੇ ਕੋਲ ਆਧਾਰ ਕਾਰਡ ਅਤੇ ਪੰਜਾਬ ਦਾ ਵੋਟਰ ਆਈਡੀ ਕਾਰਡ ਹੈ, ਉਹ ਇਸ ਯੋਜਨਾ ਦਾ ਲਾਭ ਲੈ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਗੰਭੀਰ ਬਿਮਾਰੀਆਂ ਦੇ ਇਲਾਜ ਕਾਰਨ ਪਰਿਵਾਰਾਂ ‘ਤੇ ਪੈਣ ਵਾਲੇ ਆਰਥਿਕ ਬੋਝ ਨੂੰ ਘਟਾਉਣ ਲਈ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ, ਤਾਂ ਜੋ ਕੋਈ ਵੀ ਪਰਿਵਾਰ ਇਲਾਜ ਦੀ ਕਮੀ ਕਾਰਨ ਪਰੇਸ਼ਾਨ ਨਾ ਹੋਵੇ। ਮੌਕੇ ‘ਤੇ ਰਜਿਸਟ੍ਰੇਸ਼ਨ ਅਤੇ ਤੁਰੰਤ ਕਾਰਡ ਜਾਰੀ ਹੋਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਕੈਂਪਾਂ ਦੇ ਨਾਲ-ਨਾਲ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਇਸ ਯੋਜਨਾ ਨਾਲ ਜੁੜ ਸਕਣ। ਸਬੰਧਤ ਸਟਾਫ਼ ਨੂੰ ਹੁਕਮ ਦਿੱਤੇ ਗਏ ਹਨ ਕਿ ਰਜਿਸਟ੍ਰੇਸ਼ਨ ਪ੍ਰਕਿਰਿਆ ਪਾਰਦਰਸ਼ੀ ਹੋਵੇ ਅਤੇ ਲਾਭਪਾਤਰੀਆਂ ਨੂੰ ਤੁਰੰਤ ਸੇਵਾ ਮੁਹੱਈਆ ਕਰਵਾਈ ਜਾਵੇ। ਪ੍ਰਸ਼ਾਸਨ ਨੇ ਸਪਸ਼ਟ ਕੀਤਾ ਹੈ ਕਿ ਕਿਸੇ ਵਾਧੂ ਦਸਤਾਵੇਜ਼ ਦੀ ਲੋੜ ਨਹੀਂ ਹੈ। ਜ਼ਿਲ੍ਹੇ ’ਚ 55 ਥਾਵਾਂ ‘ਤੇ ਲਗ ਰਹੇ ਕੈਂਪ ਜ਼ਿਲ੍ਹੇ ਭਰ ਵਿੱਚ 55 ਵੱਖ-ਵੱਖ ਸਥਾਨਾਂ ‘ਤੇ ਨਿਯਮਿਤ ਤੌਰ ‘ਤੇ ਰਜਿਸਟ੍ਰੇਸ਼ਨ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਵਿੱਚ ਤੁੰਗਰਾਲੀ, ਜੋਗੇਵਾਲਾ, ਕਣਕਵਾਲ, ਫੁੱਲੋਖਾਰੀ, ਤਲਵੰਡੀ, ਰਾਮਾਂ ਮੰਡੀ, ਕੋਠਾਗੁਰੂ, ਰਾਮਪੁਰਾ ਸਿਟੀ, ਮੇਹਰਾਜ, ਕੇਸਰੀ ਸਿੰਘ ਵਾਲਾ, ਆਦਮਪੁਰ, ਭੋਡੀਪੁਰਾ, ਢੀਪਾਲੀ, ਦਯਾਲਪੁਰਾ ਭਾਈਕਾ, ਹਮੀਰਗੜ੍ਹ ਅਤੇ ਅਕਾਲੀਆ ਜਲਾਲ ਸ਼ਾਮਲ ਹਨ। ਇਸ ਤੋਂ ਇਲਾਵਾ ਬਠਿੰਡਾ ਦੇ ਵਾਰਡ ਨੰਬਰ 12, 21, 24, 25, 28, 35, 43, 44, 49 ਅਤੇ 50 ਵਿੱਚ ਵੀ ਕੈਂਪ ਲਗਾਏ ਜਾ ਰਹੇ ਹਨ। ਗਹਿਰੀ ਦੇਵੀ ਨਗਰ, ਭਿਸੀਆਣਾ, ਕੋਟਸ਼ਮੀਰ, ਸੰਗਤ ਮੰਡੀ, ਦਿਉਣ, ਬਹਿਮਨ ਦੀਵਾਨਾ, ਬੀੜ ਤਲਾਬ ਬਸਤੀ, ਬਾਬਾ ਜੀਵਨ ਸਿੰਘ ਨਗਰ, ਭੁੱਚੋ ਮੰਡੀ, ਗੋਨਿਆਣਾ ਰੋਡ, ਲਹਿਰਾ ਮੁਹੱਬਤ, ਨਥਾਣਾ, ਕੋਠੇ ਇੰਦਰ ਸਿੰਘ ਵਾਲਾ, ਕੋਠੇ ਲਾਲ ਸਿੰਘ ਵਾਲਾ, ਮਹਿਮਾ ਸਵਾਈ, ਕੋਠੇ ਬੁੱਧ ਸਿੰਘ ਵਾਲਾ, ਦਾਨ ਸਿੰਘ ਵਾਲਾ, ਕੋਠੇ ਸਪੂਰਾ ਸਿੰਘ ਵਾਲਾ, ਬੁਗਰਾ, ਬੱਲੋ, ਮੰਡੀ ਖੁਰਦ, ਕੁੱਟੀਵਾਲ ਕਲਾਂ, ਰਾਮਗੜ੍ਹ ਭੂੰਦੜ, ਮਾਨਕਖਾਨਾ, ਰਾਜਗੜ੍ਹ ਕੁੱਬੇ, ਸੂਚ ਅਤੇ ਮੌੜ ਮੰਡੀ ਵਿੱਚ ਵੀ ਕੈਂਪ ਚੱਲ ਰਹੇ ਹਨ। ਰਾਕੇਸ਼ ਪੁਰੀ ਵੱਲੋਂ ਸਿਹਤ ਬੀਮਾ ਯੋਜਨਾ ਕੈਂਪਾਂ ਦਾ ਨਿਰੀਖਣ ਜੰਗਲਾਤ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਕੇਸ਼ ਪੁਰੀ ਨੇ ਜ਼ਿਲ੍ਹੇ ਅੰਦਰ ਲਗ ਰਹੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਾਉਣ ਵਾਲੇ ਰਜਿਸਟ੍ਰੇਸ਼ਨ ਕੈਂਪਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਨਿਰੀਖਣ ਦੌਰਾਨ ਉਨ੍ਹਾਂ ਕੈਂਪਾਂ ਵਿਚ ਮੌਜੂਦ ਸਟਾਫ ਨਾਲ ਗੱਲਬਾਤ ਕੀਤੀ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਦੇਰੀ ਦੇ ਸਹੂਲਤ ਮੁਹੱਈਆ ਕਰਵਾਈ ਜਾਵੇ ਅਤੇ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਈ ਰੱਖੀ ਜਾਵੇ। ਰਾਕੇਸ਼ ਪੁਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ 10 ਲੱਖ ਰੁਪਏ ਤਕ ਦੇ ਮੁਫ਼ਤ ਇਲਾਜ ਦੀ ਸਹੂਲਤ ਦੇਣ ਲਈ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਗੰਭੀਰ ਬਿਮਾਰੀਆਂ ਦੇ ਇਲਾਜ ਕਾਰਨ ਪਰਿਵਾਰਾਂ ‘ਤੇ ਪੈਣ ਵਾਲਾ ਆਰਥਿਕ ਬੋਝ ਘਟੇਗਾ। ਉਨ੍ਹਾਂ ਕਿਹਾ ਕਿ ਕੈਂਪਾਂ ਵਿੱਚ ਲੋਕਾਂ ਦੀ ਵੱਡੀ ਭਾਗੀਦਾਰੀ ਦੇਖਣ ਨੂੰ ਮਿਲ ਰਹੀ ਹੈ ਅਤੇ ਮੌਕੇ ‘ਤੇ ਹੀ ਕਾਰਡ ਜਾਰੀ ਹੋਣ ਨਾਲ ਲੋਕਾਂ ਨੂੰ ਕਾਫ਼ੀ ਰਾਹਤ ਮਿਲ ਰਹੀ ਹੈ। ਬਾਕਸ ਕਾਰਡ ਬਣਵਾਉਣ ਲਈ ਲਾਜ਼ਮੀ ਦਸਤਾਵੇਜ਼ ਆਧਾਰ ਕਾਰਡ (ਲਾਜ਼ਮੀ) ਪੰਜਾਬ ਦਾ ਵੋਟਰ ਆਈਡੀ ਕਾਰਡ ਮੋਬਾਈਲ ਨੰਬਰ (ਓਟੀਪੀ/ਸੰਪਰਕ ਲਈ) ਪਰਿਵਾਰ ਦੇ ਹੋਰ ਮੈਂਬਰਾਂ ਦੇ ਆਧਾਰ ਵੇਰਵੇ (ਜੇਕਰ ਇਕੱਠੇ ਰਜਿਸਟ੍ਰੇਸ਼ਨ ਕਰਵਾਉਣਾ ਹੋਵੇ) ਜ਼ਿਲ੍ਹਾ ਪ੍ਰਸ਼ਾਸਨ ਨੇ ਅਪੀਲ ਕੀਤੀ ਹੈ ਕਿ ਯੋਗ ਲਾਭਪਾਤਰੀ ਨੇੜਲੇ ਕੈਂਪ ਜਾਂ ਕਾਮਨ ਸਰਵਿਸ ਸੈਂਟਰ ‘ਤੇ ਜਾ ਕੇ ਤੁਰੰਤ ਰਜਿਸਟ੍ਰੇਸ਼ਨ ਕਰਵਾਉਣ ਅਤੇ ਯੋਜਨਾ ਦਾ ਲਾਭ ਪ੍ਰਾਪਤ ਕਰਨ।