ਪ੍ਰੋ. ਹਰਪ੍ਰੀਤ ਹੈਪੀ ਆਮ ਆਦਮੀ ਪਾਰਟੀ ਦੇ ਹਲਕਾ ਸਿੱਖਿਆ ਕੋਆਰਡੀਨੇਟਰ ਨਿਯੁਕਤ
ਪ੍ਰੋ. ਹਰਪ੍ਰੀਤ ਹੈਪੀ ਆਮ ਆਦਮੀ ਪਾਰਟੀ ਦੇ ਹਲਕਾ ਸਿੱਖਿਆ ਕੋ-ਆਰਡੀਨੇਟਰ ਨਿਯੁਕਤ
Publish Date: Fri, 27 Feb 2026 04:14 PM (IST)
Updated Date: Fri, 27 Feb 2026 04:16 PM (IST)

ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ ਰਾਮਪੁਰਾ ਫੂਲ ਆਮ ਆਦਮੀ ਪਾਰਟੀ ਵੱਲੋਂ ਪ੍ਰੋਫੈਸਰ ਹਰਪ੍ਰੀਤ ਸ਼ਰਮਾ (ਹੈਪੀ) ਨੂੰ ਰਾਮਪੁਰਾ ਫੂਲ ਵਿਧਾਨ ਸਭਾ ਹਲਕੇ ਦਾ ਸਿੱਖਿਆ ਕੋ-ਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਹੁਕਮ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਸੂਬਾ ਪ੍ਰਭਾਰੀ ਮਨੀਸ਼ ਸਿਸੋਦੀਆ ਦੇ ਦਸਤਖਤਾਂ ਹੇਠ ਜਾਰੀ ਕੀਤੇ ਗਏ ਹਨ। ਇਸ ਮੌਕੇ ਪੈਂਥਰਜ਼ ਕਲੱਬ, ਰਾਮਪੁਰਾ ਫੂਲ ਵਿਖੇ ਕਰਵਾਏ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਪ੍ਰੋ. ਹੈਪੀ ਨੂੰ ਤਾਜਪੋਸ਼ੀ ਕਰਕੇ ਵਧਾਈ ਦਿੱਤੀ। ਆਪਣੇ ਸੰਬੋਧਨ ਵਿਚ ਵਿਧਾਇਕ ਨੇ ਕਿਹਾ ਕਿ ਇਹ ਨਿਯੁਕਤੀ ਉਨ੍ਹਾਂ ਦੀ ਕਾਬਲੀਅਤ, ਪੇਸ਼ੇਵਰ ਯੋਗਤਾ ਅਤੇ ਸਿੱਖਿਆ ਖੇਤਰ ਵਿੱਚ ਬਿਹਤਰ ਸੇਵਾਵਾਂ ਨੂੰ ਦੇਖਦਿਆਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਅਤੇ ਸਰਕਾਰ ਦੀਆਂ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਵੱਖ-ਵੱਖ ਵਿੰਗਾਂ ਸਮੇਤ ਸਿੱਖਿਆ ਵਿਭਾਗ ਵਿੱਚ ਹਲਕਾ ਕੋ-ਆਰਡੀਨੇਟਰ ਨਿਯੁਕਤ ਕੀਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਪ੍ਰੋ. ਹਰਪ੍ਰੀਤ ਹੈਪੀ ਫਤਿਹ ਗਰੁੱਪ ਆਫ ਇੰਸਟੀਚਿਊਸ਼ਨਜ਼, ਰਾਮਪੁਰਾ ਫੂਲ ਵਿੱਚ ਜਰਨਲਿਜ਼ਮ ਦੇ ਪ੍ਰੋਫੈਸਰ ਅਤੇ ਕਾਲਜ ਮੈਨੇਜਮੈਂਟ ਕਮੇਟੀ ਦੇ ਸਹਾਇਕ ਡਾਇਰੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਹਨ। ਉਹ ਗੁਰੂ ਕਾਂਸ਼ੀ ਯੂਨੀਵਰਸਿਟੀ ਵਿੱਚ ਡਾਇਰੈਕਟਰ ਪਬਲਿਕ ਰਿਲੇਸ਼ਨ ਦੇ ਤੌਰ ‘ਤੇ ਵੀ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਉਨ੍ਹਾਂ ਨੂੰ ਸਿੱਖਿਆ ਪ੍ਰਬੰਧਨ, ਪੜ੍ਹਾਉਣ ਅਤੇ ਪਬਲਿਕ ਰਿਲੇਸ਼ਨ ਖੇਤਰ ਵਿੱਚ ਲਗਭਗ 13 ਸਾਲਾਂ ਦਾ ਤਜਰਬਾ ਹੈ। ਸਮਾਗਮ ਦੌਰਾਨ ਸਟੇਜ ਸਕੱਤਰ ਸੁਰਿੰਦਰ ਸਿੰਘ ਅਤੇ ਹਰਿੰਦਰ ਬੱਲੀ ਸਮੇਤ ਕਈ ਆਗੂਆਂ ਨੇ ਸੰਬੋਧਨ ਕੀਤਾ। ਇਸ ਮੌਕੇ ਹਾਜ਼ਰੀਨ ਵੱਲੋਂ ਨਵ-ਨਿਯੁਕਤ ਅਹੁਦੇਦਾਰ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਸਨਮਾਨਿਤ ਕੀਤਾ ਗਿਆ। ਆਪਣੇ ਸੰਬੋਧਨ ਵਿਚ ਪ੍ਰੋ. ਹਰਪ੍ਰੀਤ ਹੈਪੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਲਕਾ ਵਿਧਾਇਕ ਬਲਕਾਰ ਸਿੱਧੂ ਸਮੇਤ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ। ਸਮਾਗਮ ਵਿੱਚ ਵੱਖ-ਵੱਖ ਸਮਾਜਿਕ, ਰਾਜਨੀਤਿਕ ਅਤੇ ਸ਼ਿਖਿਆ ਸੰਸਥਾਵਾਂ ਨਾਲ ਜੁੜੇ ਆਗੂਆਂ ਅਤੇ ਸਥਾਨਕ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ ਅਤੇ ਨਵ-ਨਿਯੁਕਤ ਕੋ-ਆਰਡੀਨੇਟਰ ਨੂੰ ਵਧਾਈਆਂ ਦਿੱਤੀਆਂ।