ਤਿੰਨ ਭੈਣਾਂ ਦੇ ਭਰਾ ਨੂੰ ਚਿੱਟੇ ਰੂਪੀ ਦਾਨਵ ਨੇ ਨਿਗਲਿਆ
ਚਿੱਟੇ ਨੇ ਬੁਝਾਇਆ ਤਿੰਨ ਭੈਣਾਂ ਦੇ ਇਕਲੌਤੇ ਭਰਾ ਦਾ ਚਿਰਾਗ
Publish Date: Fri, 27 Feb 2026 06:31 PM (IST)
Updated Date: Sat, 28 Feb 2026 04:04 AM (IST)
ਫੋਟੋ:2 ਕੈਪਸ਼ਨ: ਮ੍ਰਿਤਕ ਗੁਰਪ੍ਰੀਤ ਸਿੰਘ। ਮੁਕੇਸ਼ ਸੋਨੀ, ਪੰਜਾਬੀ ਜਾਗਰਣ, ਬਠਿੰਡਾ : ਨੇੜਲੇ ਪਿੰਡ ਕਮਾਲੂ ’ਚ ਚਿੱਟੇ ਨੇ ਇਕ ਹੋਰ ਹੱਸਦੇ-ਖੇਡਦੇ ਘਰ ਦਾ ਚਿਰਾਗ ਬੁਝਾ ਦਿੱਤਾ। ਗੁਰਪ੍ਰੀਤ ਸਿੰਘ (20) ਪੁੱਤਰ ਭੋਲਾ ਸਿੰਘ ਦੀ ਸ਼ੱਕੀ ਹਾਲਾਤ ’ਚ ਮੌਤ ਹੋਣ ਨਾਲ ਪਿੰਡ ’ਚ ਸੋਗ ਦੀ ਲਹਿਰ ਦੌੜ ਗਈ ਹੈ। ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪਿੰਡ ਵਾਸੀਆਂ ਮੁਤਾਬਕ ਬੀਤੇ ਦਿਨ ਗੁਰਪ੍ਰੀਤ ਸਿੰਘ ਦੀ ਲਾਸ਼ ਪਿੰਡ ਦੀ ਧਰਮਸ਼ਾਲਾ ’ਚ ਮਿਲੀ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਬਾਂਹ ’ਚ ਸਰਿੰਜ ਲੱਗੀ ਹੋਈ ਸੀ, ਜਿਸ ਕਾਰਨ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਗੁਰਪ੍ਰੀਤ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ ਘਰ ਦੀਆਂ ਤਿੰਨ ਭੈਣਾਂ ਦਾ ਸਹਾਰਾ। ਪਿੰਡ ਵਾਸੀਆਂ ਨੇ ਸਰਕਾਰ ਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਠੋਸ ਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ।