ਰੇਲਗੱਡੀ ਦੀ ਟੱਕਰ ਨਾਲ ਨੌਜਵਾਨ ਦੀ ਮੌਤ
ਰੇਲਗੱਡੀ ਦੀ ਟੱਕਰ ਨਾਲ ਨੌਜਵਾਨ ਦੀ ਮੌਤ
Publish Date: Sat, 28 Feb 2026 04:17 PM (IST)
Updated Date: Sun, 01 Mar 2026 03:59 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਬਠਿੰਡਾ ਪਟਿਆਲਾ ਰੇਲਵੇ ਲਾਈਨ ’ਤੇ ਮਾਡਲ ਟਾਉਨ ਨੇੜੇ ਇਕ ਵਿਅਕਤੀ ਦੀ ਲਾਸ਼ ਰੇਲਵੇ ਟ੍ਰੈਕ ਤੋਂ ਮਿਲੀ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰ ਸੰਦੀਪ ਗਿੱਲ ਜੀਆਰਪੀ ਤੇ ਆਰਪੀਐੱਫ ਦੇ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਘਟਨਾ ਦੀ ਜਾਂਚ ਕੀਤੀ। ਜਾਂਚ ਦੌਰਾਨ ਮ੍ਰਿਤਕ ਕੋਲ ਇਕ ਆਧਾਰ ਕਾਰਡ ਮਿਲਿਆ, ਜਿਸ ਨਾਲ ਉਸ ਦੀ ਪਛਾਣ ਮੁਖਤਿਆਰ ਸਿੰਘ ਵਾਸੀ ਕੋਟਸ਼ਮੀਰ ਵਜੋਂ ਹੋਈ। ਪੁਲਿਸ ਕਾਰਵਾਈ ਤੋਂ ਬਾਅਦ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਪਹੁੰਚਾਇਆ।