ਕੁੱਟਮਾਰ ਦੇ ਦੋਸ਼ ਹੇਠ ਚਾਰ ਜਣਿਆਂ ਖਿਲਾਫ ਕੇਸ ਦਰਜ
ਕੁੱਟਮਾਰ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖਿਲਾਫ ਕੇਸ ਦਰਜ
Publish Date: Sat, 28 Feb 2026 05:24 PM (IST)
Updated Date: Sun, 01 Mar 2026 04:05 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਸਦਰ ਬਠਿੰਡਾ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਚਾਰ ਖਿਲਾਫ ਕੇਸ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਰਜ ਕਰਵਾਏ ਗਏ ਬਿਆਨਾਂ ਵਿਚ ਗੁਰਦੀਪ ਸਿੰਘ ਵਾਸੀ ਵਿਰਕ ਖੁਰਦ ਨੇ ਦੱਸਿਆ ਕਿ ਜਸਕਰਨ ਸਿੰਘ, ਮਲਕੀਤ ਸਿੰਘ, ਹਰਪ੍ਰੀਤ ਸਿੰਘ, ਗੁਰਦੀਪ ਸਿੰਘ ਵਾਸੀਆਨ ਪਿੰਡ ਵਿਰਕ ਖੁਰਦ ਨੇ ਉਸ ਦੀ ਕੁੱਟਮਾਰ ਕੀਤੀ। ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਥਾਣਾ ਸਦਰ ਦੇ ਸਹਾਇਕ ਥਾਣੇਦਾਰ ਬਿੱਕਰ ਸਿੰਘ ਨੇ ਦੱਸਿਆ ਕਿ ਮੁਲਜਮਾਂ ਖਿਲਾਫ ਕੇਸ ਦਰਜ ਕਰ ਲਿਆ ਹੈ ਪਰ ਅਜੇ ਤਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ।