ਮਾਤਾ ਸੁੰਦਰੀ ਸਕੂਲ ਦੇ ਬੱਚਿਆਂ ਨੇ ਖੇਡਾਂ ’ਚ ਮਾਰੀਆਂ ਮੱਲਾਂ
ਮਾਤਾ ਸੁੰਦਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਵਿਚ ਮੱਲ੍ਹਾਂ ਮਾਰੀਆਂ
Publish Date: Sat, 28 Feb 2026 05:39 PM (IST)
Updated Date: Sun, 01 Mar 2026 04:05 AM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ, ਕੋਟਫੱਤਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਸਫਲਤਾਪੂਰਵਕ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਦੇ ਵਿਦਿਆਰਥੀਆਂ ਨੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਤਲਵੰਡੀ ਸਾਬੋ ਵਿਖੇ ਸਾਲਾਨਾ ਅਥਲੈਟਿਕ ਮੀਟ ਵਿਚ ਹਿੱਸਾ ਲੈਂਦਿਆਂ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। 800 ਮੀਟਰ ਦੌੜ ਵਿਚ ਪਹਿਲਾ ਸਥਾਨ ਸੁਖਮਨ ਕੌਰ ਨੌਵੀਂ ਜਮਾਤ, ਦੂਜਾ ਸਥਾਨ ਗੁਰਸਿਫਤ ਕੌਰ ਨੌਵੀਂ ਜਮਾਤ ਅਤੇ ਪ੍ਰਦੀਪ ਕੌਰ ਨੌਵੀਂ ਜਮਾਤ ਨੇ 100 ਮੀਟਰ ਦੌੜ ਵਿਚ ਤੀਜਾ ਸਥਾਨ ਹਾਸਲ ਕੀਤਾ। ਸਕੂਲ ਪ੍ਰਿੰਸੀਪਲ ਡਾ. ਮਨੋਰਮਾ ਸਮਾਗ ਦੁਆਰਾ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਵੱਧ ਚੜ੍ਹ ਕੇ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ।