ਸੂਬੇ ਦੇ ਸਰਬਪੱਖੀ ਵਿਕਾਸ ਲਈ ਭਾਜਪਾ ਦੀ ਸਰਕਾਰ ਜ਼ਰੂਰੀ : ਆਗੂ
ਪੰਜਾਬ ਦੇ ਸਰਬਪੱਖੀ ਵਿਕਾਸ ਭਾਜਪਾ ਦੀ ਸਰਕਾਰ ਬਣਾਉਣਾ ਜਰੂਰੀ: ਆਗੂ
Publish Date: Sat, 28 Feb 2026 06:02 PM (IST)
Updated Date: Sun, 01 Mar 2026 04:08 AM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ
ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ ਕਰ ਦਿੱਤੀਆਂ ਹਨ। ਇਸ ਲੜੀ ਦੇ ਤਹਿਤ ਭਾਰਤੀ ਜਨਤਾ ਪਾਰਟੀ ਨੇ ਵੀ ਪੰਜਾਬ ਦੀਆਂ ਚੋਣਾਂ ਨੂੰ ਲੈ ਕੇ 14 ਮਾਰਚ ਨੂੰ ਮੋਗਾ ਵਿਖੇ ਇਕ ਵਿਸ਼ਾਲ ਰੈਲੀ ਰੱਖੀ ਹੈ। ਇਸ ਰੈਲੀ ਵਿੱਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ। ਮੋਗਾ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਬਲਾਕ ਭਗਤਾ ਭਾਈਕਾ ਵਿਖੇ ਸਰਕਲ ਪ੍ਰਧਾਨ ਬਬਲੇਸ਼ ਕੁਮਾਰ ਬੋਬੀ ਸਿੰਗਲਾ ਦੀ ਅਗਵਾਈ ਵਿਚ ਉਨ੍ਹਾਂ ਗ੍ਰਹਿ ਵਿਖੇ ਸਰਕਲ ਭਗਤਾ ਭਾਈਕਾ ਅਤੇ ਸਰਕਲ ਸਲਾਬਤਪੁਰਾ ਦੀ ਅਹਿਮ ਮੀਟਿੰਗ ਹੋਈ।
ਇਸ ਮੀਟਿੰਗ ਵਿੱਚ ਭਾਜਪਾ ਦੀ ਮੋਗਾ ਰੈਲੀ ਦੇ ਇੰਚਾਰਜ ਸੁਨੀਲ ਸਿੰਗਲਾ, ਮੇਜਰ ਸਿੰਘ ਜ਼ਿਲ੍ਹਾ ਜਰਨਲ ਸੈਕਟਰੀ, ਸਵਰਨ ਸਿੰਘ ਬੁਰਜ ਲੱਧਾ ਜਿਲ੍ਹਾ ਪ੍ਰਧਾਨ ਐੱਸਸੀ ਮੋਰਚਾ ਭਾਜਪਾ ਬਠਿੰਡਾ ਨੇ ਵਿਸ਼ੇਸ਼ ਤੌਰ ਤੇ ਸਮੂਲੀਅਤ ਕੀਤੀ। ਇਸ ਮੌਕੇ ਭਾਜਪਾ ਆਗੂ ਬੌਬੀ ਸਿੰਗਲਾ ਨੇ ਕਿਹਾ ਕਿ ਸੂਬੇ ਵਿਚ ਭਾਜਪਾ ਦਿਨ-ਬ-ਦਿਨ ਮਜਬੂਤ ਹੋ ਰਹੀ ਹੈ ਅਤੇ ਆਉਣ ਵਾਲੀਆਂ 2027 ਦੀਆਂ ਚੋਣਾਂ ਵਿੱਚ ਭਾਜਪਾ ਪੂਰਨ ਤੌਰ ਤੇ ਆਪਣੀ ਸਰਕਾਰ ਬਣਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਦੇਸ਼ ਕਈ ਹੋਰਨਾਂ ਰਾਜਾਂ ਵਾਂਗ ਪੰਜਾਬ ਵਿਚ ਡਬਲ ਇੰਜਨ ਵਾਲੀ ਵਾਲੀ ਭਾਜਪਾ ਸਰਕਾਰ ਬਣ ਜਾਵੇਗੀ।
ਬੌਬੀ ਸਿੰਗਲਾ ਨੇ ਕਿਹਾ ਕਿ ਪੰਜਾਬ ਦੀ ਖਰਾਬ ਹੋ ਚੁੱਕੀ ਕਾਨੂੰਨ ਵਿਵਸਥਾ ਨੂੰ ਪੰਜਾਬ 'ਚ ਭਾਜਪਾ ਦੀ ਸਰਕਾਰ ਆਉਣ ਨਾਲ ਪਹਿਲ ਦੇ ਅਧਾਰ ਤੇ ਸਥਿਰ ਕੀਤਾ ਜਾਵੇਗਾ ਅਤੇ ਵਿਕਾਸ ਕਾਰਜਾਂ ਦੇ ਕੰਮਾਂ 'ਚ ਤੇਜੀ ਲਿਆਦੀ ਜਾਵੇਗੀ। ਪੰਜਾਬ ਨੂੰ ਭਾਜਪਾ ਦੀ ਡਬਲ ਇੰਜਨ ਵਾਲੀ ਸਰਕਾਰ ਤਰੱਕੀ ਦੀਆਂ ਲੀਹਾਂ ਤੇ ਲੈ ਕੇ ਆਵੇਗੀ। ਇਸੇ ਦੌਰਾਨ ਮੋਗਾ ਰੈਲੀ ਦੇ ਇੰਚਾਰਜ ਸੁਨੀਲ ਸਿੰਗਲਾ, ਮੇਜਰ ਸਿੰਘ ਜ਼ਿਲ੍ਹਾ ਜਰਨਲ ਸੈਕਟਰੀ ਅਤੇ ਸਵਰਨ ਸਿੰਘ ਬੁਰਜ ਲੱਧਾ ਜਿਲ੍ਹਾ ਪ੍ਰਧਾਨ ਐੱਸਸੀ ਮੋਰਚਾ ਭਾਜਪਾ ਬਠਿੰਡਾ ਨੇ ਭਾਜਪਾ ਵਰਕਰਾਂ ਨੂੰ ਮੋਗਾ ਦੀ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਸੂਬੇ ਵਿਚ ਭਾਜਪਾ ਦੀ ਸਰਕਾਰ ਬਣਾਉਣਾ ਜ਼ਰੂਰੀ ਹੈ।
ਇਸ ਮੌਕੇ ਮੰਦਰ ਸਿੰਘ ਕੋਇਰ ਸਿੰਘ ਵਾਲਾ ਪ੍ਰਧਾਨ ਸਰਕਲ ਸਲਾਬਤਪੁਰਾ, ਗੁਰਮੇਲ ਸਿੰਘ ਰੰਧਾਵਾ, ਸੁਖਚੈਨ ਸਿੰਘ ਧੁੰਨਾ ਵਾਈਸ ਪ੍ਰਧਾਨ, ਰਾਧੇ ਸ਼ਾਮ ਗੋਇਲ ਜਰਨਲ ਸੈਕਟਰੀ, ਮਨਦੀਪ ਸ਼ਰਮਾ, ਰਜਿੰਦਰ ਕੁਮਾਰ ਰੀਠਾ, ਕੇਵਲ ਪ੍ਰੇਮੀ, ਕੁਲਦੀਪ ਸਿੰਘ, ਮੁਖਤਿਆਰ ਸਿੰਘ ਸਾਬਕਾ ਏਐਸਆਈ, ਗੁਰਜੰਟ ਸਿੰਘ ਸਿਰੀਏਵਾਲਾ, ਜੱਸਾ ਸਿੰਘ, ਬ੍ਰਿਸਪਾਲ ਮਲੂਕਾ, ਬਲਵੀਰ ਸਿੰਘ, ਜੰਟਾ ਸਿੰਘ ਰਾਮੂਵਾਲਾ ਆਦਿ ਹਾਜਰ ਸਨ।