ਐਸਡੀਐਮ ਤਲਵੰਡੀ ਸਾਬੋ ਰਾਜੇਸ਼ ਸ਼ਰਮਾ ਨੇ ਅਹੁਦਾ ਸੰਭਾਲਿਆ
ਐਸਡੀਐਮ ਤਲਵੰਡੀ ਸਾਬੋ ਰਾਜੇਸ਼ ਸ਼ਰਮਾ ਨੇ ਅਹੁਦਾ ਸੰਭਾਲਿਆ
Publish Date: Sat, 28 Feb 2026 07:40 PM (IST)
Updated Date: Sun, 01 Mar 2026 04:13 AM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਤਲਵੰਡੀ ਸਾਬੋ ਵਿਖੇ ਨਵੇਂ ਆਏ ਐਸਡੀਐਮ ਰਾਜੇਸ਼ ਸ਼ਰਮਾ ਨੇ ਆਪਣਾ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ ਭਾਗਾਂ ਵਾਲਾ ਹਾਂ ਕਿ ਮੈਨੂੰ ਪਵਿੱਤਰ ਨਗਰ ਤਖਤ ਸ੍ਰੀ ਦਮਦਮਾ ਸਾਹਿਬ ਸਾਹਿਬ ਵਿਖੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਦਫ਼ਤਰ ਵਿਖੇ ਆਪਣੇ ਕੰਮਾਂ ਕਾਜਾਂ ਲਈ ਆਉਣ ਜਾਣ ਵਾਲਿਆਂ ਨੂੰ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।