ਸੜਕ ਹਾਦਸੇ ’ਚ ਦੋ ਜ਼ਖ਼ਮੀ
ਸੜਕ ਹਾਦਸੇ ਵਿਚ ਦੋ ਜ਼ਖ਼ਮੀ
Publish Date: Sun, 01 Mar 2026 04:23 PM (IST)
Updated Date: Mon, 02 Mar 2026 03:59 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਮੁਲਤਾਨੀਆ ਰੋਡ ’ਤੇ ਪੈਦਲ ਜਾ ਰਹੀ ਔਰਤ ਨੂੰ ਸਕੂਟਰ ਸਵਾਰ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਦੋਵੇਂ ਜਣੇ ਗੰਭੀਰ ਜ਼ਖ਼ਮੀ ਹੋ ਗਏ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰ ਮੌਕੇ ’ਤੇ ਪਹੁੰਚੇ ਤੇ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ। ਜ਼ਖ਼ਮੀਆਂ ਦੀ ਪਛਾਣ ਮੀਂਦਰ ਕੌਰ ਵਾਸੀ ਗੁਰੂ ਨਾਨਕ ਨਗਰ ਤੇ ਮਹਿਤਾ ਵਾਸੀ ਪ੍ਰਤਾਪ ਨਗਰ ਵਜੋਂ ਹੋਈ।