ਗ਼ੈਰ-ਕਾਨੂੰਨੀ ਹਥਿਆਰਾਂ ਸਣੇ ਨੌਜਵਾਨ ਕਾਬੂ, ਦੋ ਪਿਸਤੌਲ ਬਰਾਮਦ
ਗੈਰਕਾਨੂੰਨੀ ਹਥਿਆਰਾਂ ਸਮੇਤ ਨੌਜਵਾਨ ਗ੍ਰਿਫ਼ਤਾਰ, ਦੋ ਪਿਸਤੌਲ ਬਰਾਮਦ
Publish Date: Sun, 01 Mar 2026 04:26 PM (IST)
Updated Date: Mon, 02 Mar 2026 04:01 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਕੋਤਵਾਲੀ ਪੁਲਿਸ ਨੇ ਗੁਪਤ ਸੂਚਨਾ ਮਿਲਣ ’ਤੇ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ 28 ਫ਼ਰਵਰੀ ਦੀ ਦੇਰ ਸ਼ਾਮ ਪੁਲਿਸ ਨੂੰ ਸੂਚਨਾ ਮਿਲੀ ਕਿ ਗੁਰਸ਼ਰਨ ਸਿੰਘ ਉਰਫ਼ ਸ਼ਰਣੀ ਪੁੱਤਰ ਰੇਸ਼ਮ ਸਿੰਘ ਵਾਸੀ ਪਿੰਡ ਜਗਾਰਾਮ ਤੀਰਥ, ਜ਼ਿਲ੍ਹਾ ਬਠਿੰਡਾ, ਸਿਵਲ ਹਸਪਤਾਲ ਬਠਿੰਡਾ ਦੇ ਆਸ-ਪਾਸ ਗ਼ੈਰ-ਕਾਨੂੰਨੀ ਹਥਿਆਰ ਨਾਲ ਘੁੰਮ ਰਿਹਾ ਹੈ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਤੁਰੰਤ ਛਾਪਾਮਾਰੀ ਕਰਕੇ ਦੋਸ਼ੀ ਨੂੰ ਸਿਵਲ ਹਸਪਤਾਲ ਬਠਿੰਡਾ ਨੇੜੇ ਤੋਂ ਕਾਬੂ ਕਰ ਲਿਆ। ਇਸ ਸਬੰਧੀ ਦੋਸ਼ੀ ਖ਼ਿਲਾਫ਼ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਦੋਸ਼ੀ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਦੋਸ਼ੀ ਦੇ ਕਬਜ਼ੇ ’ਚੋਂ ਦੋ .32 ਬੋਰ ਪਿਸਤੌਲ ਤੇ ਛੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।