ਜ਼ਮੀਨ ’ਤੇ ਕਬਜ਼ਾ ਕਰਨ ਦੇ ਦੋਸ਼ ’ਚ ਦੋ ਖ਼ਿਲਾਫ਼ ਪਰਚਾ
ਜ਼ਮੀਨ ’ਤੇ ਕਬਜ਼ਾ ਕਰਨ ਦੇ ਦੋਸ਼ ਵਿਚ ਦੋ ਖ਼ਿਲਾਫ਼ ਮਾਮਲਾ ਦਰਜ
Publish Date: Sun, 01 Mar 2026 04:28 PM (IST)
Updated Date: Mon, 02 Mar 2026 04:01 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪਿੰਡ ਰਾਮਪੁਰਾ ਵਿਖੇ ਇਕ ਮਹਿਲਾ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਅਤੇ ਨਿਸ਼ਾਨਦੇਹੀ ਲਈ ਲਗਾਏ ਗਏ ਪਿੱਲਰ ਤੋੜਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਰਾਮਪੁਰਾ ਪੁਲਿਸ ਨੇ ਪੀੜਤ ਮਹਿਲਾ ਦੀ ਸ਼ਿਕਾਇਤ ’ਤੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਜਸ਼ਨਦੀਪ ਕੌਰ ਅਤੇ ਸਰਵਣਜੀਤ ਕੌਰ ਵਾਸੀ ਬਾਲਾ ਜੀ ਇਨਕਲੇਵ ਰਾਮਪੁਰਾ ਫੂਲ ਨੇ ਦੱਸਿਆ ਕਿ ਮੁਲਜ਼ਮ ਸੁਰਜੀਤ ਸਿੰਘ ਤੇ ਜਲੇਰ ਸਿੰਘ ਉਨ੍ਹਾਂ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਦੇ ਹੋਏ ਜ਼ਮੀਨ ਦੀ ਨਿਸ਼ਾਨਦੇਹੀ ਲਈ ਲਗਾਏ ਗਏ ਪਿੱਲਰ ਤੋੜ ਦਿੱਤੇ। ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।