ਸ਼ੱਕੀ ਹਾਲਾਤ ’ਚ ਲਾਸ਼ ਬਰਾਮਦ
ਸ਼ੱਕੀ ਹਾਲਾਤਾਂ ’ਚ ਲਾਸ਼ ਮਿਲੀ
Publish Date: Sun, 01 Mar 2026 05:32 PM (IST)
Updated Date: Mon, 02 Mar 2026 04:05 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਜਲੇਬੀ ਚੌਂਕ ਨੇੜੇ ਖਾਲੀ ਖੰਡਹਰਨੁਮਾ ਥਾਂ ’ਤੇ ਇਕ ਵਿਅਕਤੀ ਦੀ ਲਾਸ਼ ਮਿਲੀ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰ ਅਤੇ ਥਾਣਾ ਸਿਵਲ ਲਾਈਨ ਪੁਲਿਸ ਮੌਕੇ ’ਤੇ ਪਹੁੰਚੀ । ਮ੍ਰਿਤਕ ਦੀ ਪਛਾਣ ਸਰਬਜੀਤ ਸਿੰਘ ਵਾਸੀ ਪੂਹਲੀ ਵਜੋਂ ਹੋਈ। ਜਾਣਕਾਰੀ ਅਨੁਸਾਰ ਉਕਤ ਮ੍ਰਿਤਕ ਵਿਅਕਤੀ ਦੋ ਦਿਨਾਂ ਤੋਂ ਘਰ ਤੋਂ ਲਾਪਤਾ ਸੀ। ਪੁਲਿਸ ਕਾਰਵਾਈ ਤੋਂ ਬਾਅਦ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਪਹੁੰਚਾਇਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।