ਕੈਂਪਸ ਮੌੜ ਦੇ ਖਿਡਾਰੀਆਂ ਵੱਲੋਂ ਓਵਰਆਲ ਟਰਾਫੀ ’ਤੇ ਕਬਜ਼ਾ
ਕਿੱਕ ਬਾਕਸਿੰਗ ਮੁਕਾਬਲਿਆਂ ਵਿਚ ਕੈਂਪਸ ਮੌੜ ਦੇ ਖਿਡਾਰੀਆਂ ਦਾ ਦਬਦਬਾ, ਓਵਰਆਲ ਟਰਾਫੀ ‘ਤੇ ਕੀਤਾ ਕਬਜ਼ਾ
Publish Date: Sun, 01 Mar 2026 05:45 PM (IST)
Updated Date: Mon, 02 Mar 2026 04:07 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੌੜ ਮੰਡੀ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ ਕਾਲਜ ਕਿੱਕ ਬਾਕਸਿੰਗ ਮੁੰਡੇ-ਕੁੜੀਆਂ ਦੇ ਮੁਕਾਬਲੇ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਮਾਨਸਾ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਮੁੰਡਿਆਂ ਦੀਆਂ ਅੱਠ ਤੇ ਕੁੜੀਆਂ ਦੀਆਂ ਸੱਤ ਟੀਮਾਂ ਨੇ ਹਿੱਸਾ ਲਿਆ ਤੇ ਖਿਡਾਰੀਆਂ ਨੇ ਉਤਸ਼ਾਹ ਨਾਲ ਆਪਣਾ ਜੌਹਰ ਵਿਖਾਇਆ। ਇਨ੍ਹਾਂ ਮੁਕਾਬਲਿਆਂ ਵਿਚ ਪੰਜਾਬੀ ਯੂਨੀਵਰਸਿਟੀ ਕੈਂਪਸ ਮੌੜ ਦੇ ਮੁੰਡਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਭਾਰ ਵਰਗਾਂ ਵਿੱਚ ਚਾਰ ਸੋਨੇ ਦੇ ਤਮਗੇ ਜਿੱਤ ਕੇ ਓਵਰਆਲ ਟਰਾਫੀ ‘ਤੇ ਕਬਜ਼ਾ ਕੀਤਾ। ਇਸ ਦੇ ਨਾਲ ਹੀ ਕੁੜੀਆਂ ਦੀ ਟੀਮ ਨੇ ਵੀ ਵਧੀਆ ਖੇਡ ਦਿਖਾਈ ਅਤੇ ਦੋ ਕਾਂਸੀ ਦੇ ਤਮਗੇ ਜਿੱਤ ਕੇ ਤੀਜਾ ਸਥਾਨ ਹਾਸਲ ਕੀਤਾ। ਖਿਡਾਰੀਆਂ ਦੀ ਇਸ ਉਪਲੱਬਧੀ ’ਤੇ ਕਾਲਜ ਦੇ ਮੁਖੀ ਡਾ. ਮਾਈਕਲ ਖਿੰਦੋ ਨੇ ਕੈਂਪਸ ਪਹੁੰਚਣ ‘ਤੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨੇ ਸਰੀਰਕ ਸਿੱਖਿਆ ਵਿਭਾਗ ਦੀ ਪ੍ਰੋ. ਰਾਜਵੀਰ ਕੌਰ ਨੂੰ ਵੀ ਵਧਾਈ ਦਿੱਤੀ।