ਕੇਂਦਰ ਤੇ ਪੰਜਾਬ ਸਰਕਾਰ ਸੂਬੇ ਨੂੰ ਤਬਾਹ ਕਰਨ ’ਤੇ ਉਤਾਰੂ : ਕਾਂਗੜ
ਕੇਂਦਰ ਅਤੇ ਪੰਜਾਬ ਸਰਕਾਰ ਸੂਬੇ ਨੂੰ ਤਬਾਹ ਕਰਨ ’ਤੇ ਤੁਲੀਆ: ਕਾਂਗੜ
Publish Date: Sun, 01 Mar 2026 06:03 PM (IST)
Updated Date: Mon, 02 Mar 2026 04:08 AM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ : ਕਾਂਗਰਸ ਵੱਲੋਂ ਬਰਨਾਲਾ ਵਿਖੇ ਕੀਤੀ ਮਨਰੇਗਾ ਬਚਾਓ ਸੰਗਰਾਮ ਰੈਲੀ ’ਚ ਹਲਕਾ ਰਾਮਪੁਰਾ ਫੂਲ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰਾਂ ਦੇ ਪਹੁੰਚਣ ’ਤੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਸਮੂਹ ਵਰਕਰਾਂ ਦਾ ਧੰਨਵਾਦ ਕਰਦੇ ਕਿਹਾ ਕਿ ਇਸ ਰੈਲੀ ਨੇ ਸਾਬਤ ਕਰ ਦਿੱਤਾ ਹੈ ਕਿ ਸੂਬੇ ਵਿਚ ਅਗਲੀ ਸਰਕਾਰ ਕਾਂਗਰਸ ਦੀ ਬਣਨਾ ਤੈਅ ਹੈ। ਸਾਬਕਾ ਮੰਤਰੀ ਕਾਂਗੜ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਸੂਬੇ ਨੂੰ ਤਬਾਹ ਕਰਨ ’ਤੇ ਤੁਲੀਆ ਹੋਈਆਂ ਹਨ। ‘ਆਪ’ ਦੀ ਸਰਕਾਰ ਪੰਜਾਬ ਨੂੰ ਕਰਜ਼ੇ ਦੀ ਦਲਦਲ ਵਿਚ ਥੱਕ ਰਹੀ ਹੈ, ਜੋ ਭਵਿੱਖ ਵਿਚ ਪੰਜਾਬ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੀ ‘ਆਪ’ ਦੀ ਸਰਕਾਰ ਤੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਚੱਲਦਾ ਕਰਨ ਲਈ ਲੋਕਾਂ ਨੂੰ ਲਾਮਬੰਦ ਕਰਨ। ਉਨ੍ਹਾਂ ਦਾਅਵਾ ਕੀਤਾ ਕਿ ਬਰਨਾਲਾ ਦੀ “ਮਨਰੇਗਾ ਬਚਾਓ ਸੰਗਰਾਮ" ਰੈਲੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਜੜ੍ਹਾਂ ਹਿਲਾ ਦਿੱਤੀਆ ਹਨ। ਇਸ ਮੌਕੇ ਹਰਮਨਵੀਰ ਸਿੰਘ ਜੈਸੀ ਕਾਂਗੜ, ਬੂਟਾ ਸਿੰਘ ਸਿੱਧੂ ਪ੍ਰਧਾਨ ਨਗਰ ਪੰਚਾਇਤ ਭਗਤਾ, ਜਗਜੀਤ ਸਿੰਘ ਕੋਇਰ ਸਿੰਘ ਵਾਲਾ, ਰਾਮ ਸਿੰਘ ਬਾਦਲ, ਅਮਨਦੀਪ ਸਿੰਘ ਸਲਾਬਤਪੁਰਾ ਸਰਪੰਚ, ਗੋਲੂ ਸਿੰਘ ਬਰਾੜ, ਇੰਦਰਜੀਤ ਸਿੰਘ ਨਾਗਪਾਲ, ਗੁਰਸੇਵਕ ਸਿੰਘ ਸੋਨੀ ਦਿਆਲਪੁਰਾ, ਪਰਮਜੀਤ ਸਿੰਘ ਬਿਦਰ, ਗੋਰਾ ਸਿੰਘ ਕਾਂਗੜ, ਲਖਵੀਰ ਸਿੰਘ ਲੱਖਾ, ਜਸਵੀਰ ਸਿੰਘ ਫੌਜੀ, ਹਰਵਿੰਦਰ ਸਿੰਘ ਛਿੰਦਾ ਭੋਡੀਪੁਰਾ, ਇੰਦਰਜੀਤ ਸਿੰਘ ਭੋਡੀਪੁਰਾ ਆਦਿ ਹਾਜ਼ਰ ਸਨ।