ਜਸ਼ਨ ਚਹਿਲ ਨੇ ਰਾਹੁਲ ਗਾਂਧੀ ਤੇ ਖੜਗੇ ਨਾਲ ਕੀਤੀ ਮਿਲਣੀ
ਜਸ਼ਨ ਚਹਿਲ ਨੇ ਰਾਹੁਲ ਗਾਂਧੀ ਅਤੇ ਖੜਗੇ ਨਾਲ ਮਿਲਣੀ ਕੀਤੀ
Publish Date: Sun, 01 Mar 2026 07:42 PM (IST)
Updated Date: Mon, 02 Mar 2026 04:13 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਜਸ਼ਨਦੀਪ ਸਿੰਘ ਚਹਿਲ ਨੇ ਬਰਨਾਲਾ ਵਿੱਚ ਹੋਈ ਵੱਡੀ ਰੈਲੀ ਤੋਂ ਬਾਅਦ ਕੇਂਦਰ ਵਿਚ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਰਜੁਨ ਖੜਗੇ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਵਿਸ਼ੇਸ਼ ਮਿਲਣੀ ਕੀਤੀ। ਕਾਂਗਰਸੀ ਆਗੂ ਜਸ਼ਨ ਚਹਿਲ ਨੇ ਦੱਸਿਆ ਕਿ ਗਾਂਧੀ ਨੂੰ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ, ਸੰਗਠਨਕ ਢਾਂਚੇ ਤੇ ਪਾਰਟੀ ਦੀਆਂ ਚੱਲ ਰਹੀਆਂ ਸਰਗਰਮੀਆਂ ਬਾਰੇ ਵਿਸਥਾਰ ਨਾਲ ਦੱਸਦਿਆਂ ਕਿਹਾ ਕਿ ਪੰਜਾਬ ’ਚ ਪਾਰਟੀ ਦੀ ਮਜ਼ਬੂਤੀ, ਜ਼ਮੀਨੀ ਪੱਧਰ ’ਤੇ ਵਰਕਰਾਂ ਦੀ ਭੂਮਿਕਾ ਅਤੇ ਆਉਣ ਵਾਲੀਆਂ ਚੁਣੌਤੀਆਂ ’ਤੇ ਗੰਭੀਰ ਚਰਚਾ ਕੀਤੀ ਗਈ। ਚਹਿਲ ਨੇ ਦੱਸਿਆ ਕਿ ਪੰਜਾਬ ਵਿਚ ਲੋਕਾਂ ਵਿਚ ਕਾਂਗਰਸ ਪ੍ਰਤੀ ਭਰੋਸਾ ਮੁੜ ਬਣਾਉਣ ਲਈ ਪਾਰਟੀ ਲਗਾਤਾਰ ਸਰਗਰਮ ਹੈ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪ੍ਰੋਗਰਾਮਾਂ ਰਾਹੀਂ ਜਨਤਾ ਨਾਲ ਸਿੱਧਾ ਸੰਪਰਕ ਕੀਤਾ ਜਾ ਰਿਹਾ ਹੈ। ਇਸ ਮੌਕੇ ਗਾਂਧੀ ਨੇ ਕਿਹਾ ਕਿ ਪਿਛਲੇ ਸਮੇਂ ਤੋਂ ਕਾਂਗਰਸ ਦੇ ਮੋਢੇ ਨਾਲ ਮੋਢਾ ਲਾ ਕੇ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਵਿਸ਼ੇਸ਼ ਜ਼ਿੰਮੇਵਾਰੀ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਰਗੇ ਅਹਿਮ ਸੂਬੇ ਵਿਚ ਪਾਰਟੀ ਦੀ ਏਕਤਾ ਅਤੇ ਜ਼ਮੀਨੀ ਸਰਗਰਮੀ ਹੀ ਪਾਰਟੀ ਦੀ ਕਾਮਯਾਬੀ ਦੀ ਕੁੰਜੀ ਹੈ। ਉਨ੍ਹਾਂ ਨੇ ਨੌਜਵਾਨ ਆਗੂਆਂ ਨੂੰ ਅੱਗੇ ਆ ਕੇ ਲੋਕ ਮੁੱਦਿਆਂ ਨੂੰ ਉਭਾਰਨ ਤੇ ਪਾਰਟੀ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਪੇਸ਼ ਕਰਨ ’ਤੇ ਜ਼ੋਰ ਦਿੱਤਾ। ਮੁਲਾਕਾਤ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵੀ ਵਿਚਾਰ-ਵਟਾਂਦਰਾ ਹੋਇਆ। ਚਹਿਲ ਦੇ ਸਮਰਥਕਾਂ ਨੇ ਦਾਅਵਾ ਕੀਤਾ ਕਿ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਜਸ਼ਨ ਚਹਿਲ ਨੂੰ ਮਹੱਤਵਪੂਰਨ ਜਿੰਮੇਵਾਰੀ ਸੌਂਪੀ ਜਾ ਸਕਦੀ ਹੈ। ਜਿਕਰਯੋਗ ਹੈ ਕਿ ਜਸ਼ਨਦੀਪ ਸਿੰਘ ਚਹਿਲ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਨੇ ਬਰਨਾਲਾ ਰੈਲੀ ’ਚ ਹਿੱਸਾ ਲਿਆ ਸੀ।