ਪਾਬੰਦੀਸ਼ੁਦਾ ਪਦਾਰਥਾਂ ਸਮੇਤ 10 ਵਿਅਕਤੀ ਕਾਬੂ
ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀ ਗ੍ਰਿਫਤਾਰ
Publish Date: Mon, 02 Mar 2026 04:26 PM (IST)
Updated Date: Tue, 03 Mar 2026 04:02 AM (IST)
-30.60 ਗ੍ਰਾਮ ਹੈਰੋਇਨ ਅਤੇ 575 ਪਾਬੰਦੀਸ਼ੁਦਾ ਕੈਪਸੂਲ ਬਰਾਮਦ
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 10 ਵਿਅਕਤੀਆਂ ਨੂੰ ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਫੜ੍ਹੇ ਗਏ ਇਨ੍ਹਾਂ ਮੁਲਜ਼ਮਾਂ ਕੋਲੋਂ 30.60 ਗ੍ਰਾਮ ਹੈਰੋਇਨ ਅਤੇ 575 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ ਹਨ । ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਪੁਲਿਸ ਨੇ ਕਪਾਹ ਮੰਡੀ ਨੇੜੇ ਦੋ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 300 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ। ਪੁਲਿਸ ਪਾਰਟੀ ਨੇ ਮੁਲਜ਼ਮਾਂ ਨੂੰ ਮੌਕੇ ’ਤੇ ਕਾਬੂ ਕਰ ਲਿਆ। ਜਿਨ੍ਹਾਂ ਦੀ ਪਛਾਣ ਸੁਖਪਾਲ ਸਿੰਘ ਵਾਸੀ ਕਿੱਕਰ ਦਾਸ ਮੁਹੱਲਾ ਬਠਿੰਡਾ ਅਤੇ ਹਰੀਸ਼ ਨਾਗਪਾਲ ਵਾਸੀ ਦਾਣਾ ਮੰਡੀ ਬਠਿੰਡਾ ਵਜੋਂ ਹੋਈ ਹੈ। ਇਸ ਤਰ੍ਹਾਂ ਹੀ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਘੋੜਾ ਚੌਂਕ ਵਿਚ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 75 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰ ਲਿਆ। ਜਿਸ ਦੀ ਪਛਾਣ ਧਰਮਪ੍ਰੀਤ ਸਿੰਘ ਵਾਸੀ ਚੰਦਸਰ ਬਸਤੀ ਬਠਿੰਡਾ ਵਜੋਂ ਹੋਈ ਹੈ। ਇਸ ਤਰ੍ਹਾਂ ਹੀ ਥਾਣਾ ਭਗਤਾ ਭਾਈਕਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਛਾਪੇਮਾਰੀ ਕਰਦਿਆਂ ਮੀਤਾ ਵਾਸੀ ਭਗਤਾ ਭਾਈਕਾ ਨੂੰ 200 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਕ ਹੋਰ ਮਾਮਲੇ ਵਿਚ ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਡਬਵਾਲੀ ਰੋਡ ਤੋਂ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮੁਲਜਮਾਂ ਦੀ ਪਛਾਣ ਸ਼ਾਹਿਦ ਕੁਮਾਰ ਵਾਸੀ ਕ੍ਰਿਸ਼ਨਾ ਕਲੋਨੀ ਅਤੇ ਪੀਊਸ਼ ਕੁਮਾਰ ਵਾਸੀ ਊਧਮ ਸਿੰਘ ਨਗਰ ਬਠਿੰਡਾ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੋਵਾਂ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਨੇਹੀਆਂਵਾਲਾ ਦੀ ਪੁਲਿਸ ਨੇ ਪਿੰਡ ਗੋਨਿਆਣਾ ਕਲਾਂ ਵਿਚ ਛਾਪੇਮਾਰੀ ਕਰਦਿਆਂ ਰਵੀ ਖਾਨ ਨੂੰ 2.6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ ਜਦੋਂਕਿ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਅਜੇ ਕੁਮਾਰ ਵਾਸੀ ਰਾਮਪੁਰਾ ਮੰਡੀ ਨੂੰ 6 ਗ੍ਰਾਮ ਹੈਰੋਇਨ ਸਮੇਤ ਫੜਿਆ ਹੈ। ਥਾਣਾ ਬਾਲਿਆਂਵਾਲੀ ਦੀ ਪੁਲਿਸ ਨੇ ਸੰਦੀਪ ਕੌਰ ਵਾਸੀ ਮੰਡੀ ਕਲਾਂ ਨੂੰ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਕ ਹੋਰ ਮਾਮਲੇ ’ਚ ਥਾਣਾ ਮੌੜ ਦੀ ਪੁਲਿਸ ਨੇ ਗਗਨ ਅਜੀਤ ਸਿੰਘ ਵਾਸੀ ਕਮਾਲੂ ਸਵੈਚ ਨੂੰ 6 ਗ੍ਰਾਮ ਹੈਰੋਇਨ ਸਮੇਤ ਟਾਲਾ ਸਾਹਿਬ ਤੋਂ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ।