ਕੁੱਟਮਾਰ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਕੇਸ ਦਰਜ
ਕੁੱਟਮਾਰ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਕੇਸ ਦਰਜ
Publish Date: Mon, 02 Mar 2026 04:27 PM (IST)
Updated Date: Tue, 03 Mar 2026 04:02 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਕੁੱਟਮਾਰ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਦੇਵ ਸਿੰਘ ਵਾਸੀ ਜੀਵਨ ਸਿੰਘ ਵਾਲਾ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ, ਜਸ਼ਨਦੀਪ ਸਿੰਘ ਵਾਸੀ ਜੀਵਨ ਸਿੰਘ ਵਾਲਾ ਹਥਿਆਰਾਂ ਨਾਲ ਲੈਸ ਹੋ ਕੇ ਉਸ ਦੇ ਘਰ ਦਾਖਲ ਹੋਏ ਅਤੇ ਭੰਨ-ਤੋੜ ਕੀਤੀ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਥਾਣਾ ਤਲਵੰਡੀ ਸਾਬੋ ਦੇ ਸਹਾਇਕ ਥਾਣੇਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਪਰ ਅਜੇ ਤਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ।