ਗੁਰਬਾਣੀ ਕੀਰਤਨ ਤੇ ਗੁਰ ਇਤਿਹਾਸ ਦੀ ਸੁਣਾਈ ਵਿਆਖਿਆ
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ
Publish Date: Mon, 02 Mar 2026 05:35 PM (IST)
Updated Date: Tue, 03 Mar 2026 04:06 AM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਹੋਏ ਹਫ਼ਤਾਵਾਰੀ ਗੁਰਮਤਿ ਸਮਾਗਮ ਦੌਰਾਨ ਧਾਰਮਿਕ ਰੰਗ ਬਾਖ਼ੂਬੀ ਛਾਇਆ ਰਿਹਾ। ਇਸ ਮੌਕੇ ਭਾਈ ਜਗਤਾਰ ਸਿੰਘ ਹੈੱਡ ਗ੍ਰੰਥੀ, ਭਾਈ ਨਿਰਭੈ ਸਿੰਘ ਹਜ਼ੂਰੀ ਰਾਗੀ ਜਥਾ, ਭਾਈ ਜਗਤਾਰ ਸਿੰਘ ਜੌੜਕੀਆਂ ਪ੍ਰਚਾਰਕ ਅਤੇ ਭਾਈ ਜਸਵੀਰ ਸਿੰਘ ਮਿੱਡਾ ਢਾਡੀ ਜਥੇ ਵੱਲੋਂ ਸੰਗਤ ਨੂੰ ਗੁਰਬਾਣੀ ਕੀਰਤਨ ਤੇ ਗੁਰ ਇਤਿਹਾਸ ਦੀ ਵਿਆਖਿਆ ਕਰਕੇ ਨਿਹਾਲ ਕੀਤਾ। ਸਮਾਗਮ ਦੌਰਾਨ ਪੰਜ ਪਿਆਰੇ ਸਾਹਿਬਾਨਾਂ ਵੱਲੋਂ ਆਈਆਂ ਸੰਗਤਾਂ ਨੂੰ ਅੰਮ੍ਰਿਤ ਛਕਾਇਆ ਗਿਆ। ਇਸ ਦੌਰਾਨ ਕੁੱਲ 213 ਪ੍ਰਾਣੀਆਂ ਨੇ ਅੰਮ੍ਰਿਤਪਾਨ ਕਰਕੇ ਗੁਰੂ ਨਾਲ ਆਪਣਾ ਨਾਤਾ ਜੋੜਿਆ। ਇਸ ਮੌਕੇ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ, ਜਥੇ. ਤਖ਼ਤ ਸ੍ਰੀ ਦਮਦਮਾ ਸਾਹਿਬ ਵੱਲੋਂ ਸੰਗਤਾਂ ਨੂੰ ਜੀ ਆਇਆ ਕਿਹਾ ਗਿਆ ਤੇ ਅੰਮ੍ਰਿਤ ਛਕਣ ਵਾਲੇ ਪ੍ਰਾਣੀਆਂ ਨੂੰ ਗੁਰੂ ਵਾਲੇ ਬਣਨ ਦੀ ਵਧਾਈ ਦਿੱਤੀ ਗਈ। ਸਮਾਗਮ ਦੌਰਾਨ ਤਖ਼ਤ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ ਤੇ ਸਬ ਆਫ਼ਿਸ ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਭੋਲਾ ਸਿੰਘ ਹੀਰੇਵਾਲਾ ਵੀ ਹਾਜ਼ਰ ਰਹੇ। ਸਮਾਗਮ ਦੌਰਾਨ ਸੰਗਤਾਂ ਵਿਚ ਬੇਹੱਦ ਉਤਸ਼ਾਹ ਤੇ ਆਤਮਿਕ ਚੜ੍ਹਦੀ ਕਲਾ ਦੇ ਦਰਸ਼ਨ ਹੋਏ।