ਧਾਰਮਿਕ ਪ੍ਰੀਖਿਆ ’ਚ ਅੱਵਲ ਰਹੀਆਂ ਵਿਦਿਆਰਥਣਾਂ ਸਨਮਾਨਿਤ
ਧਾਰਮਿਕ ਪ੍ਰੀਖਿਆ ਦੇ ਨਤੀਜਿਆਂ ਵਿਚ ਅੱਵਲ ਰਹੀਆਂ ਸੱਤ ਵਿਦਿਆਰਥਣਾਂ ਦਾ ਸਨਮਾਨ
Publish Date: Mon, 02 Mar 2026 06:41 PM (IST)
Updated Date: Tue, 03 Mar 2026 04:08 AM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ, ਕੋਟਫੱਤਾ : ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ (ਬਠਿੰਡਾ) ਦੀਆਂ ਵਿਦਿਆਰਥਣਾਂ ਨੇ ਧਾਰਮਿਕ ਪ੍ਰੀਖਿਆ ਵਿੱਚੋਂ ਵਜ਼ੀਫੇ ਪ੍ਰਾਪਤ ਕੀਤੇ। ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਅਧੀਨ ਚੱਲ ਰਹੇ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਦੇ ਵਿਦਿਆਰਥੀ ਜਿੱਥੇ ਦੁਨਿਆਵੀ ਵਿੱਦਿਆ ਤੇ ਹੋਰ ਖੇਤਰਾਂ ਵਿਚ ਹਰ ਸਾਲ ਮੱਲਾਂ ਮਾਰਦੇ ਹਨ, ਉੱਥੇ ਇਸ ਸਕੂਲ ਦੇ ਵਿਦਿਆਰਥੀਆਂ ਦਾ ਨੈਤਿਕ ਅਤੇ ਧਾਰਮਿਕ ਪੱਧਰ ਉੱਚਾ ਚੁੱਕਣ ਲਈ ਸਕੂਲ ਵਿੱਚ ਵੱਖ-ਵੱਖ ਧਾਰਮਿਕ ਸੈਮੀਨਾਰ, ਧਾਰਮਿਕ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ । ਇਸ ਲੜੀ ਅਧੀਨ ਹੀ ਸਕੂਲ ਵਿਚ ਹਰ ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਲਈ ਜਾਂਦੀ ਹੈ। ਇਸ ਸਾਲ ਦੀ ਧਾਰਮਿਕ ਪ੍ਰੀਖਿਆ ਵਿੱਚੋਂ ਅਵੱਲ ਰਹੀਆਂ ਸਕੂਲ ਦੀਆਂ ਸੱਤ ਵਿਦਿਆਰਥਣਾਂ ਅਵਨੀਤ ਕੌਰ, ਗੁਰਕਿਰਤ ਕੌਰ, ਹਰਗੁਣਵੀਰ ਕੌਰ, ਹਰਨੂਰ ਕੌਰ, ਖੁਸ਼ਦੀਪ ਕੌਰ, ਪ੍ਰਦੀਪ ਕੌਰ ਅਤੇ ਪਰਨੀਤ ਕੌਰ ਨੂੰ 1100 ਨਕਦ ਰਾਸ਼ੀ ਪ੍ਰਦਾਨ ਕੀਤੀ ਗਈ। ਇਸ ਸਮੇਂ ਸਕੂਲ ਪ੍ਰਿੰਸੀਪਲ ਡਾ. ਮਨੋਰਮਾ ਸਮਾਗ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ।